Friday, November 15, 2024
Home India ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ
ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ ਭਾਰਤ ਨੇ ਅੱਜ ਉਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਘਰਾਂ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਮੱਧ ਏਸ਼ਿਆਈ ਦੇਸ਼ ਸਥਿਤ ਭਾਰਤੀ ਦੂਤਘਰ ਨੇ ਕਿਹਾ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ਹੁਣ ‘ਸ਼ਾਂਤ’ ਹੈ।

ਮਿਸ਼ਨ ਨੇ ਸ਼ਹਿਰ ਵਿੱਚ ਰਹਿਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤੀ ਵਿਦਿਆਰਥੀਆਂ ਨੂੰ ਭਾਰਤੀ ਦੂਤਘਰ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ, ‘‘ਬਿਸ਼ਕੇਕ ਵਿੱਚ ਭਾਰਤੀ ਵਿਦਿਆਰਥੀਆਂ ਦੀ ਭਲਾਈ ਲਈ ਕਦਮ ਚੁੱਕੇ ਜਾ ਰਹੇ ਹਨ। ਫਿਲਹਾਲ ਸਥਿਤੀ ਸ਼ਾਂਤੀਪੂਰਨ ਹੈ। ਵਿਦਿਆਰਥੀਆਂ ਨੂੰ ਦੂਤਘਰ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ।’’

ਭਾਰਤੀ ਸਫ਼ਾਰਤਖ਼ਾਨੇ ਨੇ ਕਿਹਾ, ‘‘ਅਸੀਂ ਵਿਦਿਆਰਥੀਆਂ ਦੇ ਸੰਪਰਕ ਵਿੱਚ ਹਾਂ। ਫਿਲਹਾਲ ਸਥਿਤੀ ਸ਼ਾਂਤੀਪੂਰਨ ਹੈ ਪਰ ਵਿਦਿਆਰਥੀਆਂ ਨੂੰ ਇਸ ਸਮੇਂ ਘਰ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਮਾਮਲੇ ’ਤੇ ਦੂਤਘਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।’’ ‘ਦਿ ਟਾਈਮਜ਼ ਆਫ ਸੈਂਟਰਲ ਏਸ਼ੀਆ’ ਦੀ ਰਿਪੋਰਟ ਮੁਤਾਬਕ, ਕਿਰਗਿਜ਼ਸਤਾਨ ਦੀ ਰਾਜਧਾਨੀ ਦੇ ਇੱਕ ਹਿੱਸੇ ’ਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਵਿਚਕਾਰ ਕਥਿਤ ਝੜਪ ਕਾਰਨ ਹਾਲਾਤ ਤਣਾਅਪੂਰਨ ਹੋਣ ਮਗਰੋਂ ਸਥਿਤੀ ’ਤੇ ਕਾਬੂ ਪਾਉਣ ਲਈ ਪੁਲੀਸ ਬਲ ਤਾਇਨਾਤ ਕੀਤੇ ਗਏ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments