Sunday, September 29, 2024
Home Punjab ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ 
ਚੰਡੀਗੜ੍ਹ: ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ ’ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ “ਇਸ ਵਾਰ 70 ਪਾਰ” ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ।
ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ ਤੇ ਮਾਡਲ ਬੂਥਾਂ ਉੱਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਬਾਬਤ ਅਤੇ ਔਰਤਾਂ ਤੇ ਦਿਵਿਆਂਗ ਵਿਅਕਤੀਆਂ ਵੱਲੋਂ ਚਲਾਏ ਜਾਣ ਵਾਲੇ ਬੂਥਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲਿ੍ਹਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।
RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments