Sunday, September 29, 2024
Home Health & Fitness ਪੰਜਾਬ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, 48 ਡਿਗਰੀ ਤੋਂ ਪਾਰ ਹੋਇਆ...

ਪੰਜਾਬ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, 48 ਡਿਗਰੀ ਤੋਂ ਪਾਰ ਹੋਇਆ ਪਾਰਾ

ਪੰਜਾਬ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, 48 ਡਿਗਰੀ ਤੋਂ ਪਾਰ ਹੋਇਆ ਪਾਰਾ

ਬਠਿੰਡਾ: ਪੰਜਾਬ ‘ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਉਮੀਦ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਮੁਤਾਬਕ ਪੰਜਾਬ ਵਿੱਚ ਦੋ ਦਿਨ ਹੋਰ ਨੌਤਪਾ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ 0.7 ਡਿਗਰੀ ਵੱਧ ਹੈ। ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਬਠਿੰਡਾ ਤੋਂ ਬਾਅਦ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 47.1 ਡਿਗਰੀ ਰਿਹਾ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਦਾ ਤਾਪਮਾਨ 45.7 ਡਿਗਰੀ, ਫ਼ਰੀਦਕੋਟ ਦਾ 45.6 ਡਿਗਰੀ, ਅੰਮ੍ਰਿਤਸਰ ਦਾ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ ਵਿਚ ਸੋਮਵਾਰ ਨੂੰ ਪਾਰਾ 45.4 ਡਿਗਰੀ ਦਰਜ ਕੀਤਾ ਗਿਆ। ਉਥੇ ਹੀ ਜਲੰਧਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਤੇ ਮੋਹਾਲੀ ਸੋਮਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਦਰਜ ਕੀਤਾ ਗਿਆ। ਪਟਿਆਲਾ ਵਿਚ ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਤੱਕ ਪਹੁੰਚਿਆ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments