Sunday, September 29, 2024
Home AAP Jalandhar: ਜਲੰਧਰ 'ਚ ਚਰਨਜੀਤ ਚੰਨੀ ਨੇ ਜਿੱਤ ਕੀਤੀ ਹਾਸਲ,ਪਇਆਂ 3,90,053 ਵੋਟਾਂ

Jalandhar: ਜਲੰਧਰ ‘ਚ ਚਰਨਜੀਤ ਚੰਨੀ ਨੇ ਜਿੱਤ ਕੀਤੀ ਹਾਸਲ,ਪਇਆਂ 3,90,053 ਵੋਟਾਂ

Jalandhar: ਜਲੰਧਰ ‘ਚ ਚਰਨਜੀਤ ਚੰਨੀ ਨੇ ਜਿੱਤ ਕੀਤੀ ਹਾਸਲ,ਪਇਆਂ 3,90,053 ਵੋਟਾਂ

Jalandhar: ਪੰਜਾਬ ਵਿਚ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਲੋਕ ਸਭਾ ਹਲਕਾ ਜਲੰਧਰ ਵਿਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵੱਡੇ ਮਾਰਜਨ ਦੇ ਨਾਲ ਜਿੱਤ ਹਾਸਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਛਾੜਦੇ ਹੋਏ 3,90, 053ਵੋਟਾਂ ਹਾਸਲ ਕੀਤੀਆਂ ਹਨ। ਉਥੇ ਹੀ ਸੁਸ਼ੀਲ ਕੁਮਾਰ ਰਿੰਕੂ ਦੂਜੇ ਨੰਬਰ ‘ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੀਜੇ ਨੰਬਰ ‘ਤੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਚੌਥੇ ਨੰਬਰ ‘ਤੇ ਰਹਨ ਅਤੇ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਪੰਜਵੇਂ ਨੰਬਰ ‘ਤੇ ਰਹੇ। ਚਨੀ 175993 ਵੋਟਾਂ ਦੇ ਅੰਤਰ ਨਾਲ ਜਿੱਤੇ ਹਨ।

ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਜਲੰਧਰ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਸਰਕਾਰੀ ਪਟਵਾਰ ਸਕੂਲ, ਲੈਂਡ ਰਿਕਾਰਡ ਡਾਇਰੈਕਟਰ ਦਫ਼ਤਰ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿੱਚ ਗਿਣਤੀ ਕੇਂਦਰ ਬਣਾਏ ਗਏ ਸਨ, ਜਿੱਥੇ ਵੋਟਾਂ ਦੀ ਗਿਣਤੀ ਕੀਤੀ ਗਈ। ਸ਼ੁਰੂਆਤੀ ਰੁਝਾਨਾਂ ਤੋਂ ਹੀ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲਦੇ ਆ ਰਹੇ ਸਨ।

ਚਰਨਜੀਤ ਸਿੰਘ ਚੰਨੀ (ਕਾਂਗਰਸ)-384536 ਵੋਟਾਂ
ਸੁਸ਼ੀਲ ਰਿੰਕੂ (ਭਾਜਪਾ) – 212281
ਪਵਨ ਟੀਨੂ (ਆਪ)- 205746
ਮਹਿੰਦਰ ਸਿੰਘ ਕੇਪੀ (ਅਕਾਲੀ ਦਲ)-67167
ਬਲਿਵੰਦਰ ਕੁਮਾਰ (ਬਸਪਾ) – 64816

ਇਨ੍ਹਾਂ ਉਮੀਦਵਾਰਾਂ ਵਿਚਾਲੇ ਹੋ ਰਿਹੈ ਸਖ਼ਤ ਮੁਕਾਬਲਾ
ਲੋਕ ਸਭਾ ਹਲਕਾ ਜਲੰਧਰ ਤੋਂ ਬਹੁਤੇ ਉਮੀਦਵਾਰ ਅਜਿਹੇ ਹਨ, ਜਿਹੜੇ ਇਕ ਪਾਰਟੀ ਛੱਡ ਕੇ ਦੂਜੀ ਅਤੇ ਤੀਜੀ ’ਚ ਵੀ ਸ਼ਾਮਲ ਹੋਏ ਹਨ। ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਇਸ ’ਚ ਪਹਿਲੇ ਸਥਾਨ ’ਤੇ ਹਨ, ਜਿਨ੍ਹਾਂ ਮੌਜੂਦਾ ਸੰਸਦ ਮੈਂਬਰ ਵਜੋਂ ਟਿਕਟ ਛੱਡ ਕੇ ਭਾਜਪਾ ਦੀ ਪਾਰਟੀ ਜੁਆਇਨ ਕੀਤੀ ਸੀ। ਆਮ ਆਦਮੀ ਪਾਰਟੀ ਦੇ ਮੌਜੂਦਾ ਉਮੀਦਵਾਰ ਪਵਨ ਟੀਨੂੰ ਪਹਿਲਾਂ ਵੀ ਇਸ ਹਲਕੇ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ। ਅਕਾਲੀ ਦਲ ਤੋਂ ਪਹਿਲਾਂ ਉਹ ਬਸਪਾ ’ਚ ਸਨ। ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਉਮੀਦਵਾਰ ਮਹਿੰਦਰ ਸਿੰਘ ਕੇ. ਪੀ. ਵੀ ਪਹਿਲਾਂ ਇਸ ਹਲਕੇ ਤੋਂ ਬਤੌਰ ਕਾਂਗਰਸੀ ਉਮੀਦਵਾਰ ਜਿੱਤ ਪ੍ਰਾਪਤ ਕਰ ਚੁੱਕੇ ਹਨ ਪਰ ਇਸ ਵਾਰ ਟਿਕਟ ਨਾ ਮਿਲਣ ਦੇ ਰੋਸ ਵਜੋਂ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਕਾਂਗਰਸ ਵੱਲੋਂ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਮੈਦਾਨ ਵਿਚ ਹਨ, ਉਥੇ ਹੀ ਬਸਪਾ ਪਾਰਟੀ ਵੱਲੋਂ ਬਲਵਿੰਦਰ ਕੁਮਾਰ ਚੋਣ ਮੈਦਾਨ ‘ਚ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments