Saturday, September 28, 2024
Home Business Passport: ਬਿਨਾਂ ਡਾਕੂਮੈਂਟਸ ਦਿਖਾਏ ਬਣ ਜਾਵੇਗਾ ਪਾਸਪੋਰਟ, ਡਿਜੀਲਾਕਰ ਨਾਲ ਹੋ ਜਾਵੇਗਾ ਕੰਮ

Passport: ਬਿਨਾਂ ਡਾਕੂਮੈਂਟਸ ਦਿਖਾਏ ਬਣ ਜਾਵੇਗਾ ਪਾਸਪੋਰਟ, ਡਿਜੀਲਾਕਰ ਨਾਲ ਹੋ ਜਾਵੇਗਾ ਕੰਮ

Passport: ਬਿਨਾਂ ਡਾਕੂਮੈਂਟਸ ਦਿਖਾਏ ਬਣ ਜਾਵੇਗਾ ਪਾਸਪੋਰਟ, ਡਿਜੀਲਾਕਰ ਨਾਲ ਹੋ ਜਾਵੇਗਾ ਕੰਮ

New Delhi: ਜੇਕਰ ਤੁਸੀਂ ਪਾਸਪੋਰਟ ਬਣਵਾਉਣ ਦੀ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ ਕਿਉਂਕਿ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਤੁਸੀਂ ਕਿਵੇਂ ਆਸਾਨੀ ਨਾਲ ਪਾਸਪੋਰਟ ਬਣਵਾ ਸਕਦੇ ਹੋ। ਨਾਲ ਹੀ ਇਸ ਲਈ ਤੁਹਾਨੂੰ ਕੁਝ ਵੱਖ ਨਹੀਂ ਕਰਨਾ ਹੈ। ਤੁਹਾਡੇ ਸਮਾਰਟਫੋਨ ਵਿਚ ਬਸ ਇਕ ਐਪ ਹੋਣਾ ਚਾਹੀਦਾ ਹੈ ਤੇ ਇਸ ਦੀ ਮਦਦ ਨਾਲ ਤੁਸੀਂ ਪਾਸਪੋਰਟ ਲਈ ਅਪਲਾਈ ਕਰ ਸਕਦੇ ਹੋ।

ਡਿਜੀਲਾਕਰ ਦੀ ਮਦਦ ਨਾਲ ਤੁਹਾਡਾ ਕੰਮ ਹੋ ਸਕਦਾਹੈ। ਜੇਕਰ ਤੁਸੀਂ ਅਪਾਇੰਟਮੈਂਟ ‘ਤੇ ਡਾਕੂਮੈਂਟ ਨਾਲ ਲੈ ਜਾਣਾ ਭੁੱਲ ਗਏ ਹੋ ਤਾਂ ਤੁਹਾਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਹੈ। ਇਹ ਐਪ ਤੁਹਾਡੇ ਲਈ ਕਾਫੀ ਮਦਦਗਾਰ ਸਾਬਤ ਹੋਣ ਵਾਲਾ ਹੈ। ਇਥੇ ਤੁਸੀਂ ਡਾਕੂਮੈਂਟ ਵੈਰੀਫਾਈ ਕਰ ਸਕਦੇ ਹੋ। ਦੱਸ ਦੇਈਏ ਕਿ ਇਹ ਸਰਕਾਰ ਵੱਲੋਂ ਪ੍ਰਮਾਣਿਤ ਐਪ ਹੈ ਜਿਸ ਦੀ ਵਰਤੋਂ ਡਾਕੂਮੈਂਟ ਵੈਰੀਫਿਕੇਸ਼ਨ ਲਈ ਕੀਤੀ ਜਾਂਦੀ ਹੈ।

ਇੰਝ ਕਰੋ ਵੈਰੀਫਿਕੇਸ਼ਨ
ਤੁਸੀਂ ਪਾਸਪੋਰਟ ਆਫਿਸ ਵਿਚ ਬੈਠੇ-ਬੈਠੇ ਵੀ ਇਸ ਦਾ ਇਸਤੇਮਾਲ ਕਰ ਸਕਦੇ ਹੋ। ਇਥੇ ਤੁਹਾਨੂੰ ਕੁਝ ਵੀ ਪਤਾ ਕਰਨਾ ਆਸਾਨ ਹੋਵੇਗਾ। ਫੋਨ ‘ਤੇ ਓਟੀਪੀ ਆਉਂਦਾ ਹੈ ਤੇ ਇਸ ਦੇ ਬਾਅਦ ਡਾਕੂਮੈਂਟ ਵੈਰੀਫਾਈ ਹੁੰਦੇ ਹਨ।

ਹੁਣ ਸਵਾਲ ਹੈ ਕਿ ਆਖਿਰ ਪਾਸਪੋਰਟ ਬਣਨ ਵਿਚ ਕਿੰਨਾ ਸਮਾਂ ਲੱਗੇਗਾ। ਵੈਰੀਫਿਕੇਸ਼ਨ ਹੋਣ ਦੇ ਬਾਅਦ ਤੇ ਡਾਕੂਮੈਂਟਸ ਜਮ੍ਹਾ ਕਰਵਾਉਣ ਦੇ ਬਾਅਦ 15 ਦਿਨ ਤੋਂ ਲੈ ਕੇ 1 ਮਹੀਨੇ ਤੱਕ ਦਾ ਸਮਾਂ ਲੱਗਦਾ ਹੈ। ਇਸ ਦੇ ਬਾਅਦ ਪਾਸਪੋਰਟ ਤੁਹਾਡੇ ਘਰ ਆ ਜਾਂਦਾ ਹੈ। ਹਾਲਾਂਕਿ ਸਮਾਂ ਘੱਟ ਜਾਂ ਜ਼ਿਆਦਾ ਵੀ ਹੋ ਸਕਦਾ ਹੈ। ਹਮੇਸ਼ਾ ਡਾਕੂਮੈਂਟਸ ਜਮ੍ਹਾ ਕਰਵਾਉਂਦੇ ਸਮੇਂ ਤੁਹਾਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਤੇ ਇਹ ਪੁਲਿਸ ਵੈਰੀਫਿਕੇਸ਼ਨ ‘ਤੇ ਵੀ ਨਿਰਭਰ ਕਰਦਾ ਹੈ। ਨਾਰਮਲ ਪਾਸਪੋਰਟ ਦੀ ਫੀਸ 1500 ਰੁਪਏ ਹੈ। ਹਾਲਾਂਕਿ ਜ਼ਿਆਦਾ ਪੇਜ ਚਾਹੀਦੇ ਹਨ ਤਾਂ 2 ਹਜ਼ਾਰ ਦਾ ਭੁਗਤਾਨ ਕਰਨਾ ਹੋਵੇਗਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments