Sunday, September 29, 2024
Home India International Student: ਅਮਰੀਕਾ ’ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ

International Student: ਅਮਰੀਕਾ ’ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ

International Student: ਅਮਰੀਕਾ ’ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ
ਹਿਊਸਟਨ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ 23 ਸਾਲਾ ਭਾਰਤੀ ਵਿਦਿਆਰਥਣ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਹੈ। ਪੁਲੀਸ ਨੇ ਵਿਦਿਆਰਥਣ ਦਾ ਖੁਰਾ-ਖੋਜ ਲਾਉਣ ਲਈ ਆਮ ਲੋਕਾਂ ਤੋਂ ਮਦਦ ਮੰਗੀ ਹੈ। ਪੁਲੀਸ ਮੁਤਾਬਕ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਸਾਂ ਬਰਨਾਰਡੀਨੋ ਦੀ ਵਿਦਿਆਰਥਣ ਨਿਤੀਸ਼ਾ ਕੰਡੁਲਾ 28 ਮਈ ਤੋਂ ਲਾਪਤਾ ਹੈ।

ਪੁਲੀਸ ਮੁਖੀ ਜੌਹਨ ਗੁਟੇਰੇਜ਼ ਨੇ ਐਤਵਾਰ ਨੂੰ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਕੰਡੁਲਾ ਨੂੰ ਆਖਰੀ ਵਾਰ ਲਾਂਸ ਏਂਜਲਸ ਵਿਚ ਦੇਖਿਆ ਗਿਆ ਸੀ ਤੇ ਉਸ ਦੀ ਗੁੰਮਸ਼ੁਦਗੀ ਬਾਰੇ ਰਿਪੋਰਟ 30 ਮਈ ਨੂੰ ਦਰਜ ਕੀਤੀ ਗਈ ਸੀ। ਪੁਲੀਸ ਨੇ ਇਕ ਲਿਖਤੀ ਬਿਆਨ ਵਿਚ ਕਿਹਾ ਕਿ ਕੰਡੁਲਾ ਦਾ ਕੱਦ 5 ਫੁੱਟ 6 ਇੰਚ ਤੇ ਵਜ਼ਨ 160 ਪਾਊਂਡ (72.5 ਕਿਲੋ) ਹੈ ਜਦੋਂਕਿ ਉਸ ਦੇ ਵਾਲਾਂ ਤੇ ਅੱਖਾਂ ਦਾ ਰੰਗ ਕਾਲਾ ਹੈ।

ਬਿਆਨ ਮੁਤਾਬਕ ਕੰਡੁਲਾ ਟੋਯੋਟਾ ਕੋਰੋਲਾ ਕਾਰ ਚਲਾ ਰਹੀ ਸੀ, ਜਿਸ ’ਤੇ ਕੈਲੀਫੋਰਨੀਆ ਦੀ ਲਾਇਸੈਂਸ ਪਲੇਟ ਲੱਗੀ ਸੀ। ਪੁਲੀਸ ਨੇ ਕੰਡੁਲਾ ਬਾਰੇ ਜਾਣਕਾਰੀ ਦੇਣ ਲਈ ਫੋਨ ਨੰਬਰ (909) 538-7777, (213) 485-2582 ਵੀ ਸਾਂਝੇ ਕੀਤੇ ਹਨ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਭਾਰਤੀ ਵਿਦਿਆਰਥੀ ਰੁਪੇਸ਼ ਚੰਦਰਾ ਚਿੰਤਾਕਿੰਦ (26) ਸ਼ਿਕਾਗੋ ਤੋਂ ਲਾਪਤਾ ਹੋ ਗਿਆ ਸੀ। ਅਪਰੈਲ ਮਹੀਨੇ 25 ਸਾਲਾ ਭਾਰਤੀ ਵਿਦਿਆਰਥੀ ਮੁਹੰਮਦ ਅਬਦੁਲ ਅਰਾਫ਼ਾਤ ਦੀ ਅਮਰੀਕਾ ਦੇ ਕਲੀਵਲੈਂਡ ਸ਼ਹਿਰ ਤੋਂ ਲਾਸ਼ ਮਿਲੀ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments