Sunday, September 29, 2024
Home India India: PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਆਪਣਾ ਅਸਤੀਫ਼ਾ, 8 ਜੂਨ...

India: PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਆਪਣਾ ਅਸਤੀਫ਼ਾ, 8 ਜੂਨ ਨੂੰ ਪ੍ਰਧਾਨ ਮੰਤਰੀ ਦੀ ਸਹੁੰ ਚੁੱਕ ਸਕਦੇ ਹਨ

India: PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਆਪਣਾ ਅਸਤੀਫ਼ਾ, 8 ਜੂਨ ਨੂੰ ਪ੍ਰਧਾਨ ਮੰਤਰੀ ਦੀ ਸਹੁੰ ਚੁੱਕ ਸਕਦੇ ਹਨ

New Delhi: ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਮੰਤਰੀ ਮੰਡਲ ਵੀ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਮੋਦੀ ਮੰਤਰੀ ਮੰਡਲ ਦੀ ਸਵੇਰੇ 11.30 ਵਜੇ ਆਖਰੀ ਬੈਠਕ ਹੋਈ। ਇਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਨੂੰ ਲੈ ਕੇ ਧੰਨਵਾਦ ਪ੍ਰਸਤਾਵ ਪਾਸ ਕੀਤਾ।

ਬੈਠਕ ਵਿੱਚ 17ਵੀਂ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਗਈ। ਇਸਦੇ ਬਾਅਦ ਮੋਦੀ ਰਾਸ਼ਟਰਪਤੀ ਭਵਨ ਗਏ ਤੇ ਆਪਣਾ ਅਸਤੀਫਾ ਸੌਂਪ ਦਿੱਤਾ। ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। NDA ਦੇ ਸਾਰੇ ਸਾਂਸਦਾਂ ਤੋਂ ਇੱਕਜੁਟਤਾ ਦੇ ਲਈ ਸਾਈਨ ਕਰਵਾ ਲਏ ਅਗਏ ਹਨ। JDU ਬੁਲਾਰੇ ਕੇਸੀ ਤਿਆਗੀ ਨੇ ਦੱਸਿਆ ਕਿ 7 ਜੂਨ ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ NDA ਦੇ ਸਾਰੇ ਸਾਂਸਦਾਂ ਦੀ ਬੈਠਕ ਹੋਵੇਗੀ।

ਜ਼ਿਕਰਯੋਗ ਹੈ ਕਿ 18ਵੀਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਜਿਸ ਵਿੱਚ ਭਾਜਪਾ ਨੂੰ 240 ਸੀਟਾਂ ਮਿਲੀਆਂ, ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹੈ। ਹਾਲਾਂਕਿ, NDA ਨੇ 292 ਸੀਟਾਂ ਦੇ ਨਾਲ ਬਹੁਮਤ ਦੇ ਅੰਕੜਿਆਂ ਨੂੰ ਪਾਰ ਕਰ ਲਿਆ। ਜੇਕਰ ਪ੍ਰਧਾਨ ਮੰਤਰੀ ਤੀਜੀ ਵਾਰ ਪੀਐੱਮ ਅਹੁਦੇ ਦੀ ਸਹੁੰ ਚੁੱਕਦੇ ਹਨ ਤਾਂ ਉਨ੍ਹਾਂ ਦੇ ਨਾਮ ਇੱਕ ਨਵਾਂ ਰਿਕਾਰਡ ਵੀ ਜੁੜ ਜਾਵੇਗਾ। ਉਹ ਦੇਸ਼ ਦੇ ਦੂਜੇ ਅਜਿਹੇ ਨੇਤਾ ਬਣ ਜਾਣਗੇ, ਜੋ ਲਗਾਤਾਰ ਤੀਜੀ ਵਾਰ ਚੋਣਾਂ ਜਿੱਤੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ । ਇਸ ਤੋਂ ਪਹਿਲਾਂ ਇਹ ਰਿਕਾਰਡ ਜਵਾਹਰ ਲਾਲ ਨਹਿਰੂ ਦੇ ਨਾਮ ਹੈ। ਮੋਦੀ ਉਨ੍ਹਾਂ ਦੇ ਰਿਕਾਰਡ ਦੀ ਬਰਾਬਰੀ ਕਰਨਗੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments