Saturday, September 28, 2024
Home AAP Elections: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ...

Elections: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਪਰਚੇ

Elections: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਪਰਚੇ

Jalandhar: ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਲਈ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾ ਸਕਣਗੀਆਂ ਪਰ ਇਸ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਦੀ ਵਜ੍ਹਾ ਨਾਲ ਖਾਲੀ ਹੈ। ਸ਼ੀਤਲ ਅੰਗੁਰਾਲ ਹੁਣ ਭਾਰਤੀ ਜਨਤਾ ਪਾਰਟੀ ਵਿਚ ਹਨ। ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਵਿਚ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚ ਮੰਨਿਆ ਜਾ ਰਿਹਾ ਹੈ।

ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਦੀਆਂ ਉਪ ਚੋਣਾਂ ਦਾ ਐਲਾਨ ਹੋ ਗਿਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਦੀ ਭਾਲ ਵਿਚ ਲੱਗ ਗਈਆਂ ਹਨ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 21 ਜੂਨ ਹੈ ਤੇ 15 ਤੇ 16 ਜੂਨ ਨੂੰ ਹਫਤਾਵਾਰੀ ਛੁੱਟੀ ਦੀ ਵਜ੍ਹ ਨਾਲ ਨਾਮਜ਼ਦਗੀ ਨਹੀਂ ਹੋਵੇਗੀ। ਜ਼ਿਮਨੀ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਤੇ 13 ਜੁਲਾਈ ਨੂੰ ਨਤੀਜਾ ਆਵੇਗਾ ।

ਉਮੀਦਵਾਰ ਤਲਾਸ਼ ਕਰਨ ਵਿਚ ਕਾਂਗਰਸ ਪਾਰਟੀ ਸਭ ਤੋਂ ਅੱਗੇ ਨਜ਼ਰ ਆ ਰਹੀ ਹੈ ਤੇ ਹੁਣ ਤੱਕ 15 ਅਰਜ਼ੀਆਂ ਮਿਲ ਚੁੱਕੀਆਂ ਹਨ। ਜਲੰਧਰ ਸੰਸਦੀ ਸੀਟ ਤੋਂ ਨਵੇਂ ਚੁਣੇ ਸਾਂਸਦ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੱਛਮੀ ਵਿਧਾਨ ਸਭਾ ਦੇ ਮੁਖ ਨੇਤਾਵਾਂ ਨਾਲ 2 ਵਾਰ ਮੀਟਿੰਗ ਕਰ ਚੁੱਕੇ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments