Friday, June 28, 2024
Home AAP PUNJAB DAUGHTERS: ਦੋ ਪੰਜਾਬੀ ਕੁੜੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

PUNJAB DAUGHTERS: ਦੋ ਪੰਜਾਬੀ ਕੁੜੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

PUNJAB DAUGHTERS: ਦੋ ਪੰਜਾਬੀ ਕੁੜੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ
SKY IS THE LIMIT: TWO PUNJAB DAUGHTERS COMMISSIONED IN INDIAN AIR FORCE
• ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ
ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਏਅਰ ਸਟਾਫ, ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ, ਪੀ.ਵੀ.ਐਸ.ਐਮ, ਏ.ਵੀ.ਐਸ.ਐਮ, ਵੀ.ਐਮ, ਏ.ਡੀ.ਸੀ. ਵੱਲੋਂ ਕੀਤਾ ਗਿਆ।

ਪੰਜਾਬ ਪੁਲਿਸ, ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਤੈਨਾਤ ਹੈੱਡ ਕਾਂਸਟੇਬਲ ਸ. ਭਗਵੰਤ ਸਿੰਘ ਦੀ ਧੀ ਫ਼ਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਸ. ਹਰਿੰਦਰ ਸਿੰਘ ਸੈਣੀ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ ਅਤੇ ਨਿਵੇਦਿਤਾ ਹਵਾਈ ਸੈਨਾ ਦੀ ਲਾਜਿਸਟਿਕ ਬ੍ਰਾਂਚ ਵਿਚ ਸ਼ਾਮਲ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵੇਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ‘ਤੇ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਦੇ ਮੌਕੇ ਤਲਾਸ਼ਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਮਿਸ਼ਨਡ ਅਫਸਰਾਂ ਵਜੋਂ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਨੇ ਜੁਲਾਈ 2023 ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕੀਤੀ ਸੀ। ਇਸ ਸਮੇਂ ਇਥੇ ਦੂਜੇ ਬੈਚ ਦੀ ਸਿਖਲਾਈ ਚੱਲ ਰਹੀ ਹੈ।

ਜ਼ਿਕਰਯੋਗ ਹੈ ਕਿ ਮਾਈ ਭਾਗੋ ਇੰਸਟੀਚਿਊਟ, ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ। ਇਸ ਸੰਸਥਾ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ-ਨਾਲ ਰਿਹਾਇਸ਼ੀ ਕੈਂਪਸ ਮੌਜੂਦ ਹੈ ਅਤੇ ਇਹ ਦੇਸ਼ ਦੀ ਆਪਣੀ ਕਿਸਮ ਦੀ ਇੱਕੋ-ਇੱਕ ਸੰਸਥਾ ਹੈ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾ-ਮੁਕਤ) ਨੇ ਦੋਵੇਂ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨਡ ਹੋਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਦੇ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੇਂ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

RELATED ARTICLES

New Delhi Airport: ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਗੱਡੀਆਂ ਆਈਆਂ ਚਪੇਟ ‘ਚ, 7 ਲੋਕ ਹੋਏ ਜ਼ਖਮੀ, Watch

New Delhi Airport: ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਗੱਡੀਆਂ ਆਈਆਂ ਚਪੇਟ ‘ਚ, 7 ਲੋਕ ਹੋਏ ਜ਼ਖਮੀ New Delhi: ਦਿੱਲੀ ਵਿਚ ਪ੍ਰੀ-ਮਾਨਸੂਨ ਮੀਂਹ ਸ਼ੁਰੂ ਹੋ...

T-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ 

T-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ  New Delhi: ਭਾਰਤ ਨੇ ਟੀ-20 ਵਰਲਡ...

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ...

LEAVE A REPLY

Please enter your comment!
Please enter your name here

- Advertisment -

Most Popular

New Delhi Airport: ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਗੱਡੀਆਂ ਆਈਆਂ ਚਪੇਟ ‘ਚ, 7 ਲੋਕ ਹੋਏ ਜ਼ਖਮੀ, Watch

New Delhi Airport: ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਗੱਡੀਆਂ ਆਈਆਂ ਚਪੇਟ ‘ਚ, 7 ਲੋਕ ਹੋਏ ਜ਼ਖਮੀ New Delhi: ਦਿੱਲੀ ਵਿਚ ਪ੍ਰੀ-ਮਾਨਸੂਨ ਮੀਂਹ ਸ਼ੁਰੂ ਹੋ...

T-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ 

T-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ  New Delhi: ਭਾਰਤ ਨੇ ਟੀ-20 ਵਰਲਡ...

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ...

Punjab: 476 ਐਨ.ਆਰ.ਆਈ ਪੈਨਸ਼ਨਰਾਂ ਨੂੰ ਪੈਨਸ਼ਨ ਸਕੀਮ ਅਧੀਨ ਅਯੋਗ ਪਾਇਆ ਗਿਆ

Punjab: ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਪੈਨਸ਼ਨਰਜ਼ ਆਦਿ ਤੋਂ 44.34 ਕਰੋੜ ਦੀ ਰਿਕਵਰੀ ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਵੱਖ...

Recent Comments