Saturday, September 28, 2024
Home Canada ਭਾਰਤ ਨੇ ਯੂਕਰੇਨ ਸ਼ਾਂਤੀ ਸਮਝੌਤੇ ਨਾਲ ਸਬੰਧਿਤ ਬਿਆਨ ਤੋਂ ਪਾਸਾ ਵੱਟਿਆ

ਭਾਰਤ ਨੇ ਯੂਕਰੇਨ ਸ਼ਾਂਤੀ ਸਮਝੌਤੇ ਨਾਲ ਸਬੰਧਿਤ ਬਿਆਨ ਤੋਂ ਪਾਸਾ ਵੱਟਿਆ

ਭਾਰਤ ਨੇ ਯੂਕਰੇਨ ਸ਼ਾਂਤੀ ਸਮਝੌਤੇ ਨਾਲ ਸਬੰਧਿਤ ਬਿਆਨ ਤੋਂ ਪਾਸਾ ਵੱਟਿਆ
ਨਵੀਂ ਦਿੱਲੀ: ਭਾਰਤ ਨੇ ਅੱਜ ਸਵਿਟਜ਼ਰਲੈਂਡ ਦੀ ਮੇਜ਼ਬਾਨੀ ਵਾਲੇ ਸਿਖਰ ਸੰਮੇਲਨ ਦੌਰਾਨ ਯੂਕਰੇਨ ਸ਼ਾਂਤੀ ਸਮਝੌਤੇ ਨਾਲ ਸਬੰਧਿਤ ਕਿਸੇ ਵੀ ਬਿਆਨ ਤੋਂ ਪਾਸਾ ਵੱਟਿਆ ਹੈ। ਭਾਰਤ ਨੇ ਸ਼ਾਂਤੀ ਸਮਝੌਤੇ ਤੋਂ ਉੱਭਰਨ ਵਾਲੇ ਕਿਸੇ ਵੀ ਸੰਵਾਦ ਨਾਲ ਖੁਦ ਨੂੰ ਜੋੜਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਉਹ ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਸਾਰੇ ਭਾਈਵਾਲਾਂ ਨਾਲ ਰਾਬਤੇ ਵਿੱਚ ਰਹੇਗਾ।

ਦੋ ਰੋਜ਼ਾ ਸਿਖਰ ਸੰਮਲੇਨ ਦੀ ਸਮਾਪਤੀ ਮੌਕੇ 80 ਦੇਸ਼ਾਂ ਨੇ ਸਾਂਝੇ ਤੌਰ ’ਤੇ ਸੱਦਾ ਦਿੱਤਾ ਕਿ ਰੂਸ ਨਾਲ ਯੁੱਧ ਸਮਾਪਤ ਕਰਨ ਲਈ ਕਿਸੇ ਵੀ ਸ਼ਾਂਤੀ ਸਮਝੌਤੇ ਦਾ ਆਧਾਰ ਯੂਕਰੇਨ ਦੀ ‘ਖੇਤਰੀ ਅਖੰਡਤਾ’ ਹੋਵੇ। ਸਵਿਟਜ਼ਰਲੈਂਡ ਵਿੱਚ ਹੋਏ ਕੌਮਾਂਤਰੀ ਸਿਖਰ ਸੰਮੇਲਨ ’ਚ ਹਾਲਾਂਕਿ ਕੁੱਝ ਪ੍ਰਮੁੱਖ ਵਿਕਾਸਸ਼ੀਲ ਦੇਸ਼ ਸ਼ਾਮਲ ਨਹੀਂ ਹੋਏ। ਇਹ ਦੋ ਰੋਜ਼ਾ ਸਿਖਰ ਸੰਮੇਲਨ ਸਵਿਟਜ਼ਰਲੈਂਡ ਦੇ ਬਰਗੇਨਸਟਾਕ ਰਿਜ਼ੌਰਟ ਵਿੱਚ ਕਰਵਾਇਆ ਗਿਆ। ਰੂਸ ਨੂੰ ਸੰਮਲੇਨ ਲਈ ਸੱਦਾ ਨਹੀਂ ਦਿੱਤਾ ਗਿਆ ਸੀ।

ਸੰਮੇਲਨ ਵਿੱਚ ਮੌਜੂਦ ਕਈ ਦੇਸ਼ਾਂ ਦੇ ਨੁਮਾਇੰਦਿਆਂ ਨੇ ਉਮੀਦ ਜਤਾਈ ਕਿ ਰੂਸ ਸ਼ਾਂਤੀ ਦੀ ਰੂਪ-ਰੇਖਾ ’ਤੇ ਚਰਚਾ ਵਿੱਚ ਸ਼ਾਮਲ ਹੋ ਸਕਦਾ ਹੈ। ਜ਼ਿਆਦਾਤਰ ਪੱਛਮੀ ਅਤੇ ਕੁੱਝ ਪ੍ਰਮੁੱਖ ਵਿਕਾਸਸ਼ੀਲ ਦੇਸ਼ਾਂ ਸਣੇ ਕਰੀਬ 100 ਵਫ਼ਦ ਅਤੇ ਮਾਹਿਰ ਇਸ ਸ਼ਾਂਤੀ ਸੰਮੇਲਨ ਵਿੱਚ ਸ਼ਾਮਲ ਹੋਏ। ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਭਾਰਤ, ਸਾਊਦੀ ਅਰਬ, ਦੱਖਣੀ ਅਫ਼ਰੀਕਾ ਅਤੇ ਸੰਯੁਕਤ ਅਰਬ ਅਮੀਰਾਤ, ਜਿਨ੍ਹਾਂ ਦੀ ਨੁਮਾਇੰਦਗੀ ਵਿਦੇਸ਼ ਮੰਤਰੀਆਂ ਜਾਂ ਹੇਠਲੇ ਪੱਧਰ ਦੇ ਰਾਜਦੂਤਾਂ ਵੱਲੋਂ ਕੀਤੀ ਗਈ ਸੀ, ਨੇ ਪ੍ਰਮਾਣੂ ਸੁਰੱਖਿਆ, ਭੋਜਨ ਸੁਰੱਖਿਆ ਅਤੇ ਕੈਦੀਆਂ ਦੀ ਅਦਲਾ-ਬਦਲੀ ਨਾਲ ਸਬੰਧਤ ਮਸਲਿਆਂ ਬਾਰੇ ਅੰਤਿਮ ਦਸਤਾਵੇਜ਼ ’ਤੇ ਦਸਤਖ਼ਤ ਨਹੀਂ ਕੀਤੇ।

ਇਸੇ ਤਰ੍ਹਾਂ ਇੱਕ ‘ਨਿਰੀਖਕ’ ਦੇਸ਼ ਵਜੋਂ ਬ੍ਰਾਜ਼ੀਲ ਨੇ ਦਸਤਖ਼ਤ ਨਹੀਂ ਕੀਤੇ, ਜਦਕਿ ਰੂਸ ਅਤੇ ਯੂਰਕੇਨ ਦਰਮਿਆਨ ਵਿਚੋਲਗੀ ਦੀ ਮੰਗ ਕਰਨ ਵਾਲੇ ਤੁਰਕੀ ਨੇ ਦਸਤਾਵੇਜ਼ ’ਤੇ ਦਸਤਖ਼ਤ ਕਰ ਦਿੱਤੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments