Saturday, September 28, 2024
Home AAP Jalandhar By-Election: ਜਲੰਧਰ ਵੈਸਟ ਜਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ...

Jalandhar By-Election: ਜਲੰਧਰ ਵੈਸਟ ਜਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

Jalandhar By-Election: ਜਲੰਧਰ ਵੈਸਟ ਜਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

ਜਲੰਧਰ Jalandhar: ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ।

ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਵਿੱਚ) ਵੀ ‘ਆਪ’ ਦੇ ਸੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।

ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments