Saturday, June 29, 2024
Home AAP Jalandhar Election:  ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

Jalandhar Election:  ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

Jalandhar Election:  ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

ਜਲੰਧਰ: ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਜਲੰਧਰ ਜਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ ਹੈ ਅਤੇ ਇਥੇ ਉਹ ਪਰਿਵਾਰ ਸਮੇਤ ਰਹਿਣਗੇ। ਮੁੱਖ ਭਗਵੰਤ ਸਿੰਘ ਮਾਨ ਨੇ ਦੀਪ ਨਗਰ ‘ਚ ਕਿਰਾਏ ਦਾ ਮਕਾਨ ਲੈ ਕੇ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਮਾਨ ਹਫ਼ਤੇ ਵਿਚ ਘੱਟੋ-ਘੱਟ 3 ਦਿਨ ਜਲੰਧਰ ਵਿਚ ਰਹਿਣਗੇ ਤਾਂ ਜੋ ਪਾਰਟੀ ਵਰਕਰਾਂ ਨਾਲ ਨਿਯਮਤ ਤੌਰ ਉਤੇ ਸੰਪਰਕ ਬਣਾ ਕੇ ਸੁਚੱਜਾ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੀਆਂ।

RELATED ARTICLES

Google Translate: ਗੂਗਲ ਟ੍ਰਾਂਸਲੇਟ ’ਚ ਸ਼ਾਹਮੁਖੀ ਨੂੰ ਮਿਲੀ ਥਾਂ, ਲਹਿੰਦੇ ਤੇ ਚੜ੍ਹਦੇ ਪੰਜਾਬਾਂ ਦੀ ਨੇੜਤਾ ਵਧਾਉਣ ‘ਚ ਸਹਾਈ

Google Translate: ਗੂਗਲ ਟ੍ਰਾਂਸਲੇਟ ’ਚ ਸ਼ਾਹਮੁਖੀ ਨੂੰ ਮਿਲੀ ਥਾਂ, ਲਹਿੰਦੇ ਤੇ ਚੜ੍ਹਦੇ ਪੰਜਾਬਾਂ ਦੀ ਨੇੜਤਾ ਵਧਾਉਣ 'ਚ ਸਹਾਈ Patiala ਪਟਿਆਲਾ: ਗੂਗਲ ਨੇ ਹੁਣ ਆਪਣੇ ਗੂਗਲ...

Punjab Police: ਵੱਲੋਂ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Punjab Police: ਵੱਲੋਂ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ...

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ...

LEAVE A REPLY

Please enter your comment!
Please enter your name here

- Advertisment -

Most Popular

ਅਮਰੀਕਾ ’ਚ 2.75 ਅਰਬ ਡਾਲਰ ਦੇ ਹੈਲਥ ਕੇਅਰ ਧੋਖਾਧੜੀ ’ਚ ਤਿੰਨ ਭਾਰਤਵੰਸ਼ੀਆਂ ਸਣੇ 193 ਮੈਡੀਕਲ ਪੇਸ਼ੇਵਰਾਂ ’ਤੇ ਦੋਸ਼

ਅਮਰੀਕਾ ’ਚ 2.75 ਅਰਬ ਡਾਲਰ ਦੇ ਹੈਲਥ ਕੇਅਰ ਧੋਖਾਧੜੀ ’ਚ ਤਿੰਨ ਭਾਰਤਵੰਸ਼ੀਆਂ ਸਣੇ 193 ਮੈਡੀਕਲ ਪੇਸ਼ੇਵਰਾਂ ’ਤੇ ਦੋਸ਼ ਵਾਸ਼ਿੰਗਟਨ : ਅਮਰੀਕੀ ਨਿਆਂ ਵਿਭਾਗ ਨੇ ਕਿਹਾ...

ਇਟਲੀ ‘ਚ ਮਜ਼ਦੂਰ ਦੀ ਮੌਤ ‘ਤੇ ਹਜ਼ਾਰਾਂ ਭਾਰਤੀਆਂ ਨੇ ਕੀਤਾ ਪ੍ਰਦਰਸ਼ਨ, PM ਮੇਲੋਨੀ ਤੋਂ ਕੀਤੀ ਇਹ ਖਾਸ ਮੰਗ

ਇਟਲੀ 'ਚ ਮਜ਼ਦੂਰ ਦੀ ਮੌਤ 'ਤੇ ਹਜ਼ਾਰਾਂ ਭਾਰਤੀਆਂ ਨੇ ਕੀਤਾ ਪ੍ਰਦਰਸ਼ਨ, PM ਮੇਲੋਨੀ ਤੋਂ ਕੀਤੀ ਇਹ ਖਾਸ ਮੰਗ ਨਵੀਂ ਦਿੱਲੀ- ਭਾਰਤੀ ਮਜ਼ਦੂਰ ਸਤਨਾਮ ਸਿੰਘ ਦੀ...

Google Translate: ਗੂਗਲ ਟ੍ਰਾਂਸਲੇਟ ’ਚ ਸ਼ਾਹਮੁਖੀ ਨੂੰ ਮਿਲੀ ਥਾਂ, ਲਹਿੰਦੇ ਤੇ ਚੜ੍ਹਦੇ ਪੰਜਾਬਾਂ ਦੀ ਨੇੜਤਾ ਵਧਾਉਣ ‘ਚ ਸਹਾਈ

Google Translate: ਗੂਗਲ ਟ੍ਰਾਂਸਲੇਟ ’ਚ ਸ਼ਾਹਮੁਖੀ ਨੂੰ ਮਿਲੀ ਥਾਂ, ਲਹਿੰਦੇ ਤੇ ਚੜ੍ਹਦੇ ਪੰਜਾਬਾਂ ਦੀ ਨੇੜਤਾ ਵਧਾਉਣ 'ਚ ਸਹਾਈ Patiala ਪਟਿਆਲਾ: ਗੂਗਲ ਨੇ ਹੁਣ ਆਪਣੇ ਗੂਗਲ...

Punjab Police: ਵੱਲੋਂ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Punjab Police: ਵੱਲੋਂ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ...

Recent Comments