Tuesday, July 2, 2024
Home Canada Pannu Case: ਅਮਰੀਕਾ ਨੇ ਭਾਰਤ ਤੋਂ ਕਾਰਵਾਈ ਬਾਰੇ ਜਾਣਕਾਰੀ ਮੰਗੀ

Pannu Case: ਅਮਰੀਕਾ ਨੇ ਭਾਰਤ ਤੋਂ ਕਾਰਵਾਈ ਬਾਰੇ ਜਾਣਕਾਰੀ ਮੰਗੀ

Pannu Case: ਅਮਰੀਕਾ ਨੇ ਭਾਰਤ ਤੋਂ ਕਾਰਵਾਈ ਬਾਰੇ ਜਾਣਕਾਰੀ ਮੰਗੀ
New York: ਬਾਇਡਨ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਅੱਜ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਥਿਤ ਕਤਲ ਦੀ ਨਾਕਾਮ ਸਾਜ਼ਿਸ਼ ਦੀ ਭਾਰਤੀ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਜਾਂਚ ਬਾਰੇ ਕਿਸੇ ਤਰ੍ਹਾਂ ਦੇ ਅਪਡੇਟ ਨੂੰ ਲੈ ਕੇ ਅਮਰੀਕਾ ਵੱਲੋਂ ਭਾਰਤ ’ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ।

ਅਮਰੀਕੀ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਭਾਰਤ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਇਸ ਕੇਸ ਵਿਚ ਜਵਾਬਦੇਹੀ ਚਾਹੁੰਦੇ ਹਨ। ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈੱਲ ਨੇ ਕਿਹਾ ਕਿ ਅਮਰੀਕਾ ਨੇ ਇਸ ਮਾਮਲੇ ਵਿਚ ਭਾਰਤ ਸਰਕਾਰ ਦੇ ਸਿਖਰਲੇ ਅਧਿਕਾਰੀਆਂ ਨਾਲ ਸਿੱਧਾ ਰਾਬਤਾ ਕੀਤਾ ਹੈ। ਕੈਂਪਬੈੱਲ ਨੇ ਵਰਚੁਅਲ ਮੀਡੀਆ ਬ੍ਰੀਫਿੰਗ ਦੌਰਾਨ

ਉਪਰੋਕਤ ਟਿੱਪਣੀਆਂ ਕੀਤੀਆਂ। ਕੈਂਪਬੈੱਲ ਤੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਪਿਛਲੇ ਹਫ਼ਤੇ ਭਾਰਤ ਦੌਰੇ ’ਤੇ ਆਏ ਸਨ। ਉਨ੍ਹਾਂ ਕਿਹਾ, ‘‘ਸਾਡੀ ਇਸ ਮੁੱਦੇ ’ਤੇ ਭਾਰਤ ਨਾਲ ਉਸਾਰੂ ਗੱਲਬਾਤ ਹੋਈ ਸੀ ਤੇ ਮੈਂ ਕਹਾਂਗਾ ਕਿ ਉਹ ਸਾਡੇ ਫ਼ਿਕਰਾਂ ਨੂੰ ਲੈ ਕੇ ਸੰਵੇਦਨਸ਼ੀਲ ਸਨ।’’ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਅਸੀਂ ਸਾਫ਼ ਕਰ ਦਿੱਤਾ ਹੈ ਕਿ ਅਸੀਂ ਭਾਰਤ ਸਰਕਾਰ ਕੋਲੋਂ ਜਵਾਬਦੇਹੀ ਚਾਹੁੰਦੇ ਹਾਂ ਤੇ ਅਸੀਂ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਅਪਡੇਟ ਮੰਗੀ ਹੈ।

ਅਸੀਂ ਇਸ ਮੁੱਦੇ ਨੂੰ ਲੈ ਕੇ ਭਾਰਤ ਸਰਕਾਰ ਨਾਲ ਸਿਖਰਲੇ ਪੱਧਰ ’ਤੇ ਸਿੱਧਾ ਰਾਬਤਾ ਕੀਤਾ ਹੈ।’’ ਅਮਰੀਕੀ ਸੰਘੀ ਵਕੀਲਾਂ ਨੇ ਪਿਛਲੇ ਸਾਲ ਨਵੰਬਰ ਵਿਚ ਦੋਸ਼ ਲਾਇਆ ਸੀ ਕਿ ਭਾਰਤੀ ਨਾਗਰਿਕ ਨਿਖਿਲ ਗੁਪਤਾ ਭਾਰਤ ਸਰਕਾਰ ਦੇ ਇਕ ਮੁਲਾਜ਼ਮ ਨਾਲ ਮਿਲ ਕੇ ਪੰਨੂ ਨੂੰ ਨਿਊ ਯਾਰਕ ਵਿਚ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿਚ ਸ਼ਾਮਲ ਸੀ। ਪੰਨੂ, ਜੋ ਅਤਿਵਾਦ ਦੇ ਦੋਸ਼ਾਂ ਨੂੰ ਲੈ ਕੇ ਭਾਰਤ ਵਿਚ ਲੋੜੀਂਦਾ ਹੈ, ਕੋਲ ਅਮਰੀਕਾ ਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਗੁਪਤਾ, ਜਿਸ ਨੂੰ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ 14 ਜੂਨ ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਗਿਆ ਸੀ। ਅਮਰੀਕਾ ਵੱਲੋਂ ਲਾਏ ਉਪਰੋਕਤ ਦੋਸ਼ਾਂ ਮਗਰੋਂ ਭਾਰਤ ਨੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਸੀ।

RELATED ARTICLES

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ ਸਿਡਨੀ: ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ...

LEAVE A REPLY

Please enter your comment!
Please enter your name here

- Advertisment -

Most Popular

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਹਾਥਰਸ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਧਾਰਮਿਕ ਸਭਾ ਵਿੱਚ...

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ ਸਿਡਨੀ: ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ...

Recent Comments