Tuesday, July 2, 2024
Home AAP ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸ. ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।

ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਸ. ਸੰਧਵਾਂ ਨੇ ਸ੍ਰੀ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਸ੍ਰੀ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਸ੍ਰੀ ਕੇਵਿਨ ਕੈਲੀ ਨਾਲ ਸ੍ਰੀ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਸ੍ਰੀ ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਸ੍ਰੀ ਕੈਰਬਰੇ ਓ’ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।

RELATED ARTICLES

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ ਸਿਡਨੀ: ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ...

LEAVE A REPLY

Please enter your comment!
Please enter your name here

- Advertisment -

Most Popular

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਹਾਥਰਸ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਧਾਰਮਿਕ ਸਭਾ ਵਿੱਚ...

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ ਸਿਡਨੀ: ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ...

Recent Comments