Wednesday, July 3, 2024
Home India Punjab Police: ਵੱਲੋਂ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ...

Punjab Police: ਵੱਲੋਂ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Punjab Police: ਵੱਲੋਂ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ‘ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।

ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ ‘ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ।

ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

RELATED ARTICLES

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ Ludhiana: ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ...

ਹਾਥਰਸ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ

ਹਾਥਰਸ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ ਹਾਥਰਸ: ਸਤਿਸੰਗ ਵਿਚ ਮਚੀ ਭਗਦੜ ਤੋਂ ਬਾਅਦ ਹੁਣ ਤੱਕ...

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ  ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ...

LEAVE A REPLY

Please enter your comment!
Please enter your name here

- Advertisment -

Most Popular

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ Ludhiana: ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ...

ਹਾਥਰਸ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ

ਹਾਥਰਸ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ ਹਾਥਰਸ: ਸਤਿਸੰਗ ਵਿਚ ਮਚੀ ਭਗਦੜ ਤੋਂ ਬਾਅਦ ਹੁਣ ਤੱਕ...

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ  ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ...

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

Recent Comments