Saturday, October 5, 2024
Home Health & Fitness ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ...

ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ

ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ

New Delhi: ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ 3 ਦਿਨਾਂ ਤੋਂ ਬਾਰਬਾਡੋਸ ‘ਚ ਫਸੀ ਟੀਮ ਇੰਡੀਆ ਵਾਪਸ ਭਾਰਤ ਪਰਤ ਆਈ ਹੈ। ਟੀਮ ਦਾ ਕਾਫਲਾ ਸਵੇਰੇ ਦਿੱਲੀ ਏਅਰਪੋਰਟ ਤੋਂ ਬਾਅਦ ਹੋਟਲ ਆਈ.ਟੀ.ਸੀ. ਪਹੁੰਚਿਆ। ਹੋਟਲ ਵਿੱਚ ਭਾਰਤੀ ਟੀਮ ਲਈ ਵਿਸ਼ੇਸ਼ ਕੇਕ ਬਣਾਇਆ ਗਿਆ। ਟੀਮ ਕਰੀਬ 11 ਵਜੇ ਪ੍ਰਧਾਨ ਮੰਤਰੀ ਨਿਵਾਸ ਪਹੁੰਚੇਗੀ। ਮੋਦੀ ਨਾਲ ਨਾਸ਼ਤਾ ਕਰਨਗੇ। ਇਸ ਤੋਂ ਬਾਅਦ ਮੁੰਬਈ ਲਈ ਰਵਾਨਾ ਹੋਵੇਗੀ।

ਏਅਰਪੋਰਟ ‘ਤੇ ਪ੍ਰਸ਼ੰਸਕ ਆਪਣੇ ਚਹੇਤੇ ਹੀਰੋ ਦੀ ਝਲਕ ਪਾਉਣ ਲਈ ਬੇਤਾਬ ਸਨ। ਉਹ ਟੀਮ ਦਾ ਸਵਾਗਤ ਕਰਨ ਲਈ ਸਵੇਰੇ 5 ਵਜੇ ਤੋਂ ਹੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕੱਠੇ ਹੋਏ। ਟੀਮ ਦੇ ਦੇਸ਼ ‘ਚ ਸ਼ਾਨਦਾਰ ਸਵਾਗਤ ਕੀਤਾ ਗਿਆ। ਸ਼ਾਮ 5 ਵਜੇ ਮੁੰਬਈ ਦੇ ਨਰੀਮਨ ਪੁਆਇੰਟ ਤੋਂ ਵਾਨਖੇੜੇ ਸਟੇਡੀਅਮ ਤੱਕ ਰੂਫ ਬੱਸ ਤੇ ਟੀਮ ਦੀ ਵਿਕਟਰੀ ਪਰੇਡ ਹੋਵੇਗੀ। ਫਿਰ ਸਨਮਾਨ ਸਮਾਰੋਹ ਵਿੱਚ ਨਕਦ ਇਨਾਮ ਦਿੱਤਾ ਜਾਵੇਗਾ। 2007 ਵਿੱਚ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਧੋਨੀ ਦੀ ਟੀਮ ਦਾ ਵੀ ਇਸੇ ਤਰ੍ਹਾਂ ਸਵਾਗਤ ਕੀਤਾ ਗਿਆ।

ਭਾਰਤੀ ਟੀਮ , ਬੀ.ਸੀ.ਸੀ.ਆਈ. ਦੇ ਕੁਝ ਅਧਿਕਾਰੀ ਅਤੇ ਨਾਲ ਗਏ ਮੀਡੀਆ ਕਰਮੀ ਬੇਰਿਲ ਤੂਫ਼ਾਨ ਦੇ ਕਾਰਨ ਬਾਰਬਾਡੋਸ ਵਿਚ ਫ਼ਸ ਗਏ ਸਨ। ਟੀ-20 ਵਿਸ਼ਵ ਕੱਪ ਵਿਜੇਤਾ ਭਾਰਤੀ ਟੀਮ ਨੂੰ ਲਿਆਉਣ ਲਈ ਬੀ.ਸੀ.ਸੀ.ਆਈ. ਵਲੋਂ ਵਿਸ਼ੇਸ਼ ਫ਼ਲਾਈਟ ਦਾ ਇੰਤਜ਼ਾਮ ਕੀਤਾ ਗਿਆ ਸੀ। ਇਸ ਜਹਾਜ਼ ਨੂੰ ‘ਚੈਂਪੀਅਨਜ਼ 24 ਵਰਲਡ ਕੱਪ’ ਦਾ ਨਾਂ ਦਿੱਤਾ ਗਿਆ ਸੀ।

ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਿਆ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਇਸ ਟੀਮ ਨੇ ਫਾਈਨਲ ਮੈਚ 7 ਦੌੜਾਂ ਨਾਲ ਜਿੱਤਿਆ। ਇਸ ਜਿੱਤ ਨਾਲ ਭਾਰਤ ਦੂਜੀ ਵਾਰ ਟੀ-20 ਵਿਸ਼ਵ ਚੈਂਪੀਅਨ ਬਣ ਗਿਆ ਹੈ। ਭਾਰਤ ਨੇ 13 ਸਾਲ ਬਾਅਦ ਵਿਸ਼ਵ ਕੱਪ ਜਿੱਤਿਆ ਹੈ। ਇਸ ਤੋਂ ਪਹਿਲਾਂ ਟੀਮ 2011 ‘ਚ ਵਨਡੇ ਵਿਸ਼ਵ ਚੈਂਪੀਅਨ ਬਣੀ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments