Sunday, October 6, 2024
Home India ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ...

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ  ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ, ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਕਰਮੀ ਨੇ ਐਨ.ਆਰ.ਆਈ ਥਾਣੇ ਵਿੱਚ ਦਰਜ ਕਰਵਾਈ ਗਈ ਵਿਆਹ ਦੀ ਸ਼ਿਕਾਇਤ ਵਿੱਚ ਉਸਦੀ ਮਦਦ ਕਰਨ ਬਦਲੇ 55,000 ਰੁਪਏ  ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਹੀ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਇਸੇ ਇਰਾਦੇ ਨਾਲ 20,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

 ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments