Monday, October 7, 2024
Home AAP ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ...

ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਫਾਜ਼ਿਲਕਾ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਬੀਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੰਡੀ ਹਜ਼ੂਰ ਸਿੰਘ ਵਾਸੀ ਸੱਜਣ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਜੇਈ ਵੱਲੋਂ ਉਸਦੇ ਪਿੰਡ ਵਿੱਚ ਬਿਜਲੀ ਦਾ ਟਰਾਂਸਫਾਰਮਰ ਲਗਾਉਣ  ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਪਰ ਇਹ ਸੌਦਾ 7000 ਰੁਪਏ ਵਿੱਚ ਹੋਇਆ ਹੈ। ਇਸ ਮੰਗ ਸਬੰਧੀ ਸ਼ਿਕਾਇਤਕਰਤਾ ਨੇ ਜੇਈ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਬਿਜਲੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments