Wednesday, October 9, 2024
Home Article Toronto Justin: ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ ਟਰੂਡੋ, ਵੀਡੀਓ ਨੂੰ ਆਪਣੇ...

Toronto Justin: ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ ਟਰੂਡੋ, ਵੀਡੀਓ ਨੂੰ ਆਪਣੇ ਅਕਾਊਂਟ ‘ਤੇ ਸ਼ੇਅਰ ਕੀਤਾ

Toronto Justin: ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ ਟਰੂਡੋ, ਵੀਡੀਓ ਨੂੰ ਆਪਣੇ ਅਕਾਊਂਟ ‘ਤੇ ਸ਼ੇਅਰ ਕੀਤਾ

Toronto ਟੋਰਾਂਟੋ: ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹੁੰਚੇ ਅਤੇ ਪੰਜਾਬੀ ਗਾਇਕ ਦੋਸਾਂਝ ਨਾਲ ਮੁਲਾਕਾਤ ਕੀਤੀ। ਕੈਨੇਡੀਅਨ ਦੇ ਪ੍ਰਧਾਨ ਮੰਤਰੀ ਨੂੰ ਸਟੇਜ ‘ਤੇ ਦੇਖ ਕੇ ਦਿਲਜੀਤ ਨੇ ਪਹਿਲਾਂ ਉਨ੍ਹਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਬਾਅਦ ਵਿੱਚ PM ਟਰੂਡੋ ਨੂੰ ਗਲੇ ਲਗਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿਲਜੀਤ ਦੇ ਕਰੂ ਮੈਂਬਰਾਂ ਨਾਲ ਖੂਬ ਮਸਤੀ ਕੀਤੀ।

ਟਰੂਡੋ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿਲਜੀਤ ਦੋਸਾਂਝ ਨਾਲ ਇੱਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ – “ਮੈਂ ਦਿਲਜੀਤ ਦੋਸਾਂਝ ਨੂੰ ਉਸਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਪਹੁੰਚਿਆ। ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਮੁੰਡਾ ਇਤਿਹਾਸ ਰਚ ਸਕਦਾ ਹੈ ਅਤੇ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵੇਚੀਆਂ ਜਾ ਸਕਦੀਆਂ ਹਨ।

ਵਿਭਿੰਨਤਾ ਸਿਰਫ ਸਾਡੀ ਤਾਕਤ ਨਹੀਂ ਹੈ, ਇਹ ਸਾਡੀ ਮਹਾਸ਼ਕਤੀ ਹੈ।” ਟਰੂਡੋ ਨੇ ਰੋਜਰਸ ਸੈਂਟਰ ‘ਤੇ ਸਾਰੀਆਂ ਟਿਕਟਾਂ ਵੇਚਣ ‘ਤੇ ਦਿਲਜੀਤ ਨੂੰ ਵਧਾਈ ਵੀ ਦਿੱਤੀ। ਦਿਲਜੀਤ ਨੇ ਪੀਐੱਮ ਟਰੂਡੋ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ- ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਸਾਨੂੰ ਮਿਲਣ ਆ ਰਹੇ ਹੋ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਪਰੋਕਤ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਦਿਲਜੀਤ ਦੋਸਾਂਝ ਦੇ ਕੰਸਰਟ ‘ਚ 40 ਹਜ਼ਾਰ ਲੋਕਾਂ ਨੇ ਸ਼ਿਰਕਤ ਕੀਤੀ।

ਦੱਸ ਦੇਈਏ ਕਿ ਉਕਤ ਸਟੇਡੀਅਮ ਬਹੁਤ ਵੱਡਾ ਹੈ ਅਤੇ ਅਜਿਹਾ ਕਦੇ-ਕਦਾਈਂ ਹੀ ਹੋਇਆ ਹੈ ਕਿ ਉਕਤ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵਿਕ ਗਈਆਂ ਹੋਣ, ਦਿਲਜੀਤ ਨੇ ਕੈਨੇਡਾ ‘ਚ ਇਤਿਹਾਸ ਰਚ ਦਿੱਤਾ ਹੈ। ਰੋਜਰਸ ਸੈਂਟਰ ਵਿੱਚ ਪੇਸ਼ਕਾਰੀ ਕਰਨ ਵਾਲਾ ਉਹ ਪਹਿਲਾ ਪੰਜਾਬੀ ਕਲਾਕਾਰ ਬਣ ਗਿਆ ਹੈ ਅਤੇ ਇਸ ਸਟੇਡੀਅਮ ਦੀਆਂ ਟਿਕਟਾਂ ਵਿਕ ਗਈਆਂ ਹਨ। ਇਸ ਨਾਲ ਉਸ ਨੇ ਪੰਜਾਬੀ ਇੰਡਸਟਰੀ ਦਾ ਮਾਣ ਵਧਾਇਆ ਹੈ ਅਤੇ ਇਤਿਹਾਸ ਰਚਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments