Wednesday, October 9, 2024
Home Article NRI Punjabi: ਕੋਟਕਪੂਰਾ ਦਾ ਅਸੀਸਪ੍ਰੀਤ ਸਿੰਘ ਕੈਨੇਡਾ ’ਚ ਬਣਿਆ ਪਾਇਲਟ

NRI Punjabi: ਕੋਟਕਪੂਰਾ ਦਾ ਅਸੀਸਪ੍ਰੀਤ ਸਿੰਘ ਕੈਨੇਡਾ ’ਚ ਬਣਿਆ ਪਾਇਲਟ

NRI Punjabi: ਕੋਟਕਪੂਰਾ ਦਾ ਅਸੀਸਪ੍ਰੀਤ ਸਿੰਘ ਕੈਨੇਡਾ ’ਚ ਬਣਿਆ ਪਾਇਲਟ

ਵੈਨਕੂਵਰ: ਕੋਟਕਪੂਰਾ ਦੇ ਜੰਮਪਲ ਸਿੱਖ ਨੌਜਵਾਨ ਅਸੀਸਪ੍ਰੀਤ ਸਿੰਘ ਨੇ ਕੈਨੇਡਾ ਵਿੱਚ ਪੰਜਾਬੀਆਂ ਦੇ ਨਾਲ ਨਾਲ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਅਸੀਸਪ੍ਰੀਤ ਸਿੰਘ ਕੈਨੇਡਾ ਵਿਚ ਪਾਇਲਟ ਬਣਿਆ ਹੈ। ਉਸ ਦੇ ਪਾਇਲਟ ਬਣਨ ’ਤੇ ਜਿਥੇ ਉਸ ਦੇ ਮਾਪੇ ਅਤੇ ਦੋਸਤ-ਮਿੱਤਰ ਖ਼ੁਸ਼ ਹਨ, ਉਥੇ ਅਰੋੜਬੰਸ ਸਭਾ ਕੋਟਕਪੂਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੀ ਅਸੀਸਪ੍ਰੀਤ ਸਿੰਘ ਦੀ ਉਕਤ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਨਵੀਂ ਪੀੜ੍ਹੀ ਦੇ ਬੱਚੇ ਤੇ ਨੌਜਵਾਨ ਅਸੀਸਪ੍ਰੀਤ ਦੀ ਇਸ ਪ੍ਰਾਪਤੀ ਤੋਂ ਪ੍ਰੇਰਨਾ ਜ਼ਰੂਰ ਲੈਣਗੇ।

ਅਸੀਸਪ੍ਰੀਤ ਸਿੰਘ ਦੇ ਮਾਤਾ ਸੁਖਜੀਤ ਕੌਰ ਅਤੇ ਪਿਤਾ ਦਲਜੀਤ ਸਿੰਘ ਨੇ ਦਸਿਆ ਕਿ ਸਟੱਡੀ ਵੀਜ਼ੇ ’ਤੇ 2019 ਵਿੱਚ ਵੈਨਕੂਵਰ (ਕੈਨੇਡਾ) ਵਿਖੇ ਗਏ ਅਸੀਸਪ੍ਰੀਤ ਨੇ ਕੈਨੇਡਾ ਵਿਖੇ ਏਅਰ ਕਰਾਫ਼ਟ ਮੇਨਟੈਨੈਂਸ ਇੰਜਨੀਅਰਿੰਗ ਦੀ 2 ਸਾਲ ਦੀ ਪੜ੍ਹਾਈ ਕੀਤੀ। ਇਸ ਦੇ ਨਾਲ-ਨਾਲ ਫ਼ਲਾਇੰਗ ਦਾ ਕੋਰਸ ਵੀ ਮੁਕੰਮਲ ਕੀਤਾ। ਉਨ੍ਹਾਂ ਦੱਸਿਆ ਕਿ ਜਹਾਜ਼ਾਂ ਦੇ ਇੰਜਣ ਬਣਾਉਣ ਵਾਲੀ ਫ਼ੈਕਟਰੀ ਵਿਚ ਨੌਕਰੀ ਕਰਦਿਆਂ ਵੀ ਅਪਣੀ ਪੜ੍ਹਾਈ ਜਾਰੀ ਰੱਖੀ ਤੇ ਗੌਟ ਪੀ.ਪੀ.ਐਲ. (ਪ੍ਰਾਈਵੇਟ ਪਾਇਲਟ ਲਾਇਸੰਸ ਇਨ ਕੈਨੇਡਾ) ਹਾਸਲ ਕੀਤਾ।

ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਨਿਯਮਾਂ ਮੁਤਾਬਕ ਪੜ੍ਹਾਈ ਮੁਕੰਮਲ ਹੋਣ ਅਤੇ ਪਾਇਲਟ ਦਾ ਲਾਇਸੰਸ ਮਿਲਣ ਤੋਂ 6 ਮਹੀਨੇ ਬਾਅਦ ਜੁਆਈਨਿੰਗ ਕੀਤੀ ਜਾਂਦੀ ਹੈ। ਅਸੀਸਪ੍ਰੀਤ ਸਿੰਘ ਦੇ ਦਾਦਾ ਪਾਲ ਸਿੰਘ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਅਸੀਸਪ੍ਰੀਤ ਨੇ ਕੈਨੇਡਾ ਵਿਖੇ ਰਹਿ ਕੇ ਅਤੇ ਪਾਇਲਟ ਦੀ ਨੌਕਰੀ ਪ੍ਰਾਪਤ ਕਰਨ ਦੇ ਬਾਵਜੂਦ ਵੀ ਸਾਬਤ ਸੂਰਤ ਹੈ ਅਤੇ ਅਪਣੀ ਸਿੱਖੀ ਨੂੰ ਕਾਇਮ ਰਖਿਆ ਹੋਇਆ ਹੈ। ਅਰੋੜਬੰਸ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ, ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅਸੀਸਪ੍ਰੀਤ ਦੀ ਇਸ ਪ੍ਰਾਪਤੀ ‘ਤੇ ਉਸ ਦੇ ਸਮੁੱਚੇ ਪਰਿਵਾਰ ਨੂੰ ਵਧਾਈ ਦਿੱਤੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments