Saturday, September 21, 2024
Home AAP ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ 13(1)ਏ ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ , ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

RELATED ARTICLES

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments