Saturday, May 18, 2024
Home Uncategorized ਲਵਪ੍ਰੀਤ ਲਾਡੀ ਖ਼ੁਦਕੁਸ਼ੀ ਮਾਮਲੇ 'ਚ ਬੇਅੰਤ ਕੌਰ 'ਤੇ 306 ਦਾ ਪਰਚਾ ਦਰਜ

ਲਵਪ੍ਰੀਤ ਲਾਡੀ ਖ਼ੁਦਕੁਸ਼ੀ ਮਾਮਲੇ ‘ਚ ਬੇਅੰਤ ਕੌਰ ‘ਤੇ 306 ਦਾ ਪਰਚਾ ਦਰਜ

ਬਰਨਾਲਾ: ਲਵਪ੍ਰੀਤ ਸਿੰਘ ਦੀ ਖੁਦਕੁਸ਼ੀ ਮਾਮਲੇ (Lovepreet Singh suicide case) ਵਿਚ ਉਸ ਦੀ ਪਤਨੀ ਬੇਅੰਤ ਕੌਰ (Beant Kaur) ਤੇ ਬਰਨਾਲਾ ਪੁਲਿਸ ਨੇ ਮਰਨ ਲਈ ਮਜ਼ਬੂਰ ਕਰਨ ਲਈ ਧਾਰਾ 306 ਦੀ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪਹਿਲਾਂ ਕੈਨੇਡਾ ਰਹਿੰਦੀ ਬੇਅੰਤ ਕੌਰ ਉੱਤੇ ਪੁਲਿਸ ਨੇ 420 (ਠੱਗੀ) ਦਾ ਮੁਕੱਦਮਾ ਦਰਜ ਕੀਤਾ ਸੀ ਹੁਣ ਇਸ ਵਿਚ ਧਾਰਾ 306 ਵੀ ਜੋੜ ਦਿੱਤੀ ਗਈ ਹੈ।

ਬਰਨਾਲਾ ਪੁਲਿਸ ਦੇ DSP ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਤੇ ਪਹਿਲਾਂ ਧੋਖਾਧੜੀ ਦੀ ਧਾਰਾ 420 ਦਾ ਮਾਮਲਾ ਦਰਜ ਕੀਤਾ ਗਿਆ ਸੀ। ਲਵਪ੍ਰੀਤ ਦੇ ਪੋਸਟਮਾਰਟਮ ਤੋਂ ਬਾਅਦ ਬਿਸਰਾ ਰਿਪੋਰਟ ਆਉਣੀ ਅਜੇ ਬਾਕੀ ਸੀ, ਜੋ ਆ ਚੁੱਕੀ ਹੈ, ਜਿਸ ਦੇ ਆਧਾਰ ‘ਤੇ ਹੁਣ ਬਰਨਾਲਾ ਪੁਲਿਸ ਨੇ ਮਰਨ ਲਈ ਮਜ਼ਬੂਰ ਕਰਨ ਲਈ ਧਾਰਾ 306 ਦੀ ਮਾਮਲਾ ਦਰਜ ਕਰ ਲਿਆ ਹੈ।

ਇਸ ਮਾਮਲੇ ਨੂੰ ਲੈ ਕੇ ਬਰਨਾਲਾ ਪੁਲਿਸ ਨੇ ਇਕ SIT ਟੀਮ ਬਣਾਈ ਹੋਈ ਹੈ ਤੇ ਟੀਮ ਆਪਣੀ ਕਾਰਵਾਈ ਕਰ ਰਹੀ ਹੈ ਤੇ ਅਗਲੀ ਕਾਰਵਾਈ ਜਾਂਚ ਦੇ ਆਧਾਰ ‘ਤੇ ਕੀਤੀ ਜਾਵੇਗੀ। ਲਵਪ੍ਰੀਤ ਸਿੰਘ ਉਰਫ ਲਾਡੀ ਦਾ ਪਰਿਵਾਰ ਲਗਾਤਾਰ ਮੰਗ ਕਰ ਰਿਹਾ ਸੀ ਕਿ ਬੇਅੰਤ ਕੌਰ ਉੱਤੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ ਪਰ ਪੁਲਿਸ ਨੇ ਪਰਿਵਾਰ ਦੇ ਧਰਨੇ ਤੋਂ ਬਾਅਦ ਸਿਰਫ 420 ਦੀ ਧਾਰਾ ਤਹਿਤ ਕੇਸ ਦਰਜ ਕੀਤਾ ਸੀ। ਲਵਪ੍ਰੀਤ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਬੇਅੰਤ ਦਾ ਪਰਿਵਾਰ ਵੀ ਇਸ ਮਾਮਲੇ ਵਿਚ ਓਨਾ ਹੀ ਅਰੋਪੀ ਹੈ ਜਿੰਨਾ ਕਿ ਬੇਅੰਤ, ਇਸ ਲਈ ਉਸ ਦੇ ਮਾਤਾ ਪਿਤਾ ਉੱਤੇ ਵੀ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments