Sunday, November 17, 2024
Home Uncategorized PNB ਘੋੋਟਾਲਾ ਮਾਮਲੇ ਦੇ ਦੋਸ਼ੀ ਨੀਰਵ ਮੋਦੀ ਨੂੰ ਭਾਰਤ ਲਿਆਉਣ ਦੀ ਮਿਲੀ...

PNB ਘੋੋਟਾਲਾ ਮਾਮਲੇ ਦੇ ਦੋਸ਼ੀ ਨੀਰਵ ਮੋਦੀ ਨੂੰ ਭਾਰਤ ਲਿਆਉਣ ਦੀ ਮਿਲੀ ਮਨਜ਼ੂਰੀ

ਨਵੀਂ ਦਿੱਲੀ : ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਵਾਲਗੀ ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਜਾਣਕਾਰੀ ਕੇਂਦਰੀ ਜਾਂਚ ਬਿਊਰੋ ਦੇ ਇੱਕ ਅਧਿਕਾਰੀ ਨੇ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਬ੍ਰਿਟੇਨ ਦੀ ਇੱਕ ਅਦਾਲਤ ਵਿੱਚ ਲੰਬੇ ਸਮੇਂ ਤੋਂ ਚਲ ਰਹੇ ਮੁਕੱਦਮੇ ਤੋਂ ਬਾਅਦ ਭਾਰਤ ਨੂੰ ਸਫਲਤਾ ਮਿਲੀ। ਬੀਤੇ ਮਹੀਨੇ ਅਦਾਲਤ ਨੇ ਆਰਥਿਕ ਅਪਰਾਧੀ ਮੋਦੀ ਦੀ ਹਵਾਲਗੀ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। ਇਹ ਕਾਨੂੰਨੀ ਲੜਾਈ ਬ੍ਰਿਟਿਸ਼ ਅਦਾਲਤ ਵਿਚ ਤਕਰੀਬਨ 2 ਸਾਲ ਚੱਲੀ ਹੈ। ਭਾਰਤ ਲਿਆਂਦੇ ਜਾਣ ਤੋਂ ਬਾਅਦ ਮੋਦੀ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿੱਚ ਰੱਖਿਆ ਜਾਵੇਗਾ।

ਸੀਬੀਆਈ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਨੀਰਵ ਮੋਦੀ ਨੂੰ ਭਾਰਤ ਲਿਆਉਣ ਦੀ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਬ੍ਰਿਟੇਨ ਦੇ ਗ੍ਰਹਿ ਮੰਤਰੀ ਨੇ ਇਸ ਮਾਮਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੋਦੀ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੋਦੀ ਤੋਂ ਬਾਅਦ ਸੀਬੀਆਈ ਨੇ ਉਸ ਦੇ ਭਰਾ ਨਿਹਾਲ ਮੋਦੀ ‘ਤੇ ਵੀ ਸ਼ਿਕੰਜਾ ਕੱਸਿਆ ਸੀ।

25 ਫਰਵਰੀ ਨੂੰ ਬ੍ਰਿਟਿਸ਼ ਅਦਾਲਤ ਨੇ ਮੋਦੀ ਦੀ ਹਵਾਲਗੀ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿੱਚ ਮੁਲਜ਼ਮ ਲਈ ਇੱਕ ਵਿਸ਼ੇਸ਼ ਸੈੱਲ ਤਿਆਰ ਕੀਤਾ ਗਿਆ ਹੈ। ਇਕ ਜੇਲ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਭਾਰਤ ਲਿਆਉਣ ਤੋਂ ਬਾਅਦ, ਮੋਦੀ ਨੂੰ ਬੈਰਕ ਨੰਬਰ 12 ਦੇ ਤਿੰਨ ਸੈੱਲਾਂ ਵਿਚੋਂ ਕਿਸੇ ਇਕ ਵਿਚ ਰੱਖਿਆ ਜਾਵੇਗਾ। ਇਹ ਉੱਚ ਸੁਰੱਖਿਆ ਵਾਲੀ ਬੈਰਕ ਹੈ। ਦੋਸ਼ੀ 19 ਮਾਰਚ 2019 ਤੋਂ ਸਕਾਟਲੈਂਡ ਯਾਰਡ ਦੁਆਰਾ ਜਾਰੀ ਕੀਤੇ ਹਵਾਲਗੀ ਵਾਰੰਟ ‘ਤੇ ਜੇਲ੍ਹ ਵਿਚ ਹੈ।

RELATED ARTICLES

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ ਵੈਨਕੂਵਰ : ਸਥਾਨਕ ਪੁਲਿਸ ਵੱਲੋਂ ਪੰਜਾਬੀ ਨੌਜਵਾਨਾਂ ਖ਼ਿਲਾਫ਼...

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ New Delhi: ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments