Saturday, November 16, 2024
Home International ਇਟਲੀ 'ਚ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਸਰਕਾਰ ਦੇ ਵਿਰੋਧ 'ਚ ਸੜਕਾਂ 'ਤੇ...

ਇਟਲੀ ‘ਚ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਸਰਕਾਰ ਦੇ ਵਿਰੋਧ ‘ਚ ਸੜਕਾਂ ‘ਤੇ ਉਤਰੇ ਲੋਕ, ਟਰਾਂਸਪੋਰਟ ਦੀ ਹੜਤਾਲ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ

ਮਿਲਾਨ, (ਇਟਲੀ) : ਇਟਲੀ ਕੋਰੋਨਾ ਵਾਇਰਸ ਦੀ ਸ਼ੁਰੂਆਤ ਵਿੱਚ ਦੁਨੀਆ ਦਾ ਦੂਜਾ ਅਜਿਹਾ ਦੇਸ਼ ਬਣ ਕੇ ਸਾਹਮਣੇ ਆਇਆ ਸੀ ਕਿ ਜਿੱਥੇ ਚੀਨ ਦੇ ਵੁਹਾਨ ਸ਼ਹਿਰ ਤੋਂ ਬਾਅਦ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਦਰਜ ਹੁੰਦੇ ਸਨ।ਉਸ ਸਮੇਂ ਇਟਲੀ ਦੇ ਹਾਲਾਤ ਨੂੰ ਦੇਖ ਕੇ ਇਹ ਮਹਿਸੂਸ ਹੁੰਦਾ ਸੀ ਕਿ ਪਤਾ ਨੀ ਕੀ ਹੋਵੇਗਾ ਕਿਉਂਕਿ ਉਸ ਸਮੇਂ ਇਟਲੀ ਵਿੱਚ ਮੌਤ ਦਰ ਅਤੇ ਕੋਰੋਨਾ ਮਹਾਮਾਰੀ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ।

ਭਾਵੇਂ ਹੌਲੀ-ਹੌਲੀ ਇਟਲੀ ਵਿੱਚ ਹਾਲਾਤ ‘ਚ ਸੁਧਾਰ ਹੋ ਗਿਆ ਹੈ ਪਰ ਸਰਕਾਰ ਹੁਣ ਵੀ ਬਹੁਤ ਹੀ ਸੋਚ ਸਮਝ ਕੇ ਪੈਰ ਰੱਖ ਰਹੀ ਹੈ ਕਿਉਂਕਿ ਸਰਕਾਰ ਵਲੋਂ ਬੇਸ਼ੱਕ ਤਾਲਾਬੰਦੀ ਨੂੰ ਦੇਸ਼ ਭਰ ਵਿੱਚ ਨਿਜ਼ਾਤ ਦੇ ਦਿੱਤੀ ਹੈ ਪਰ ਸਰਕਾਰ ਵਲੋਂ ਸਖ਼ਤ ਸ਼ਬਦਾਂ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਕੋਈ ਵੀ ਵਿਅਕਤੀ ਐਂਟੀ ਕੋਵਿਡ ਵੈਕਸੀਨ ਤੋਂ ਵਾਂਝਾ ਨਾ ਰਹੇ ਪਰ ਕੁਝ ਪ੍ਰਤੀਸ਼ਤ ਲੋਕਾਂ ਨੇ ਐਂਟੀ ਕੋਵਿਡ ਵੈਕਸੀਨ ਨਹੀਂ ਲਗਵਾਈ ਅਤੇ ਨਾ ਹੀ ਉਹ ਲਗਾਉਣਾ ਚਾਹੁੰਦੇ ਹਨ।

ਇਸੇ ਸਬੰਧ ਵਿੱਚ ਇਟਲੀ ਭਰ ‘ਚ ਸਰਕਾਰ ਦੇ ਇਸ ਫ਼ੈਸਲੇ ਦੇ ਵਿਰੁੱਧ ਬੀਤੇ ਮਹੀਨਿਆਂ ਤੋਂ ਲਗਾਤਾਰ ਵਿਰੋਧ ਹੋ ਰਿਹਾ ਹੈ। ਬੀਤੇ ਦਿਨੀਂ ਰਾਜਧਾਨੀ ਰੋਮ, ਮਿਲਾਨ, ਨਾਪੋਲੀ, ਤਰੈਸਤੇ ਅਤੇ ਤੋਰੀਨੋ ਸਮੇਤ ਹੋਰ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਦੇਸ਼ ਦੀਆਂ ਜਥੇਬੰਦੀਆਂ ਅਤੇ ਸੰਸਥਾਵਾਂ ਵਲੋਂ ਸਾਂਝੇ ਤੌਰ ‘ਤੇ ਇੱਕ ਦਿਨ ਦੀ ਪਬਲਿਕ ਟਰਾਂਸਪੋਰਟ ਦੀ ਹੜਤਾਲ ਕਰਕੇ ਭਾਰੀ ਰੋਸ ਪ੍ਰਦਰਸ਼ਨ ਕੀਤੇ ਗਏ। ਰੋਸ ਪ੍ਰਦਰਸ਼ਨ ਵਿੱਚ ਲੋਕਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਇੱਕਠੇ ਹੋ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤੇ। ਇਸ ਹੜਤਾਲ ਦਾ ਅਸਰ ਬਹੁਤ ਜ਼ਿਆਦਾ ਦੇਖਣ ਨੂੰ ਮਿਲਿਆ।

ਇਸ ਹੜਤਾਲ ਦਾ ਅਸਰ ਬੱਸਾਂ, ਟ੍ਰੇਨਾਂ, ਮੈਟਰੋ, ਟ੍ਰਾਮ ਅਤੇ ਏਅਰਲਾਈਨਜ਼ ਵਿੱਚ ਵੀ ਦੇਖਣ ਨੂੰ ਮਿਲਿਆ,ਦੇਸ਼ ਦੀ ਏਅਰਲਾਈਨਜ਼ ਅੱਲਇਟਾਲੀਆ ਦੀਆ ਰਾਸ਼ਟਰੀ ਅਤੇ ਅੰਤਰਰਾਸ਼ਟਰੀ 127 ਉਡਾਣਾਂ ਨੂੰ ਰੱਦ ਕਰਨਾ ਪਿਆ। ਦੂਜੇ ਪਾਸੇ ਵੱਖ-ਵੱਖ ਥਾਵਾਂ ‘ਤੇ ਪੁਲਿਸ ਪ੍ਰਸ਼ਾਸਨ ਨਾਲ ਪ੍ਰਦਰਸ਼ਨਕਾਰੀਆਂ ਵਿੱਚ ਮਾਮੂਲੀ ਟਕਰਾਅ ਹੋਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਪੁਲਿਸ ਵਲੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਤੋਰੀਨੋ ਸ਼ਹਿਰ ਵਿੱਚ ਵਿਦਿਆਰਥੀਆਂ ਵਲੋਂ ਵੀ ਮਾਰੀਓ ਦਰਾਗੀ ਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਤਸਵੀਰ ਸਮੇਤ ਯੂਰਪੀਅਨ ਯੂਨੀਅਨ ਦੇ ਝੰਡੇ ਸਾੜਨ ਦੀਆਂ ਖ਼ਬਰਾਂ ਨੂੰ ਸਥਾਨਕ ਮੀਡੀਆ ‘ਚ ਸੁਰਖ਼ੀਆਂ ਬਣੀਆਂ ਹੋਈਆਂ ਸਨ।

ਜ਼ਿਕਰਯੋਗ ਹੈ ਕਿ ਜਥੇਬੰਦੀਆਂ ਵਲੋਂ ਸੱਦਾ ਦਿੱਤਾ ਗਿਆ ਸੀ ਕਿ 11 ਅਕਤੂਬਰ ਨੂੰ ਦੇਸ਼ ਭਰ ਵਿੱਚ ਹੜਤਾਲ ਕੀਤੀ ਜਾਵੇਗੀ।

RELATED ARTICLES

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments