Saturday, November 16, 2024
Home Health & Fitness Booster Dose : ਅਗਲੇ ਮਹੀਨੇ ਹੋਵੇਗੀ WHO ਦੇ ਐਕਸਪਰਟਸ ਦੀ ਬੈਠਕ, ਦੱਸਣਗੇ...

Booster Dose : ਅਗਲੇ ਮਹੀਨੇ ਹੋਵੇਗੀ WHO ਦੇ ਐਕਸਪਰਟਸ ਦੀ ਬੈਠਕ, ਦੱਸਣਗੇ ਬੂਸਟਰ ਡੋਜ਼ ਕਿੰਨੀ ਜ਼ਰੂਰੀ

ਏਐੱਨਆਈ, ਜੇਨੇਵਾ : ਅਮਰੀਕਾ ਤੇ ਰੂਸ ਸਮੇਤ ਕਈ ਦੇਸ਼ਾਂ ’ਚ ਫਿਲਹਾਲ ਕੋਰੋਨਾ ਸੰਕ੍ਰਮਣ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਮਹਾਮਾਰੀ ਦੇ ਵੱਧਦੇ ਖ਼ਤਰੇ ਦੌਰਾਨ ਬੂਸਟਰ ਡੋਜ਼ (Booster Dose) ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕਈ ਦੇਸ਼ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਦੀ ਜ਼ਰੂਰਤ ਦੀ ਸਿਫ਼ਾਰਿਸ਼ ਕਰ ਚੁੱਕੇ ਹਨ। ਉਥੇ ਹੀ ਹੁਣ ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਵੀ ਇਸਦੀ ਜ਼ਰੂਰਤ ਨੂੰ ਲੈ ਕੇ ਇਕ ਬੈਠਕ ਕਰਨ ਜਾ ਰਿਹਾ ਹੈ। 11 ਨਵੰਬਰ ਨੂੰ ਹੋਣ ਵਾਲੀ ਇਸ ਬੈਠਕ ’ਚ ਐਕਸਪਰਟਸ ਦਾ ਇਕ ਪੈਨਲ ਬੂਸਟਰ ਡੋਜ਼ ਦੀ ਜ਼ਰੂਰਤ ਨੂੰ ਲੈ ਕੇ ਚਰਚਾ ਕਰੇਗਾ।

ਦੱਸ ਦੇਈਏ ਕਿ ਇਸ ਮਹੀਨੇ ਦੀ ਸ਼ੁਰੂਆਤ ’ਚ ਹੀ ਯੂਰੋਪੀਅਨ ਮੈਡੀਸਨ ਏਜੰਸੀ ਨੇ ਇਮਿਊਨੋ ਕਾਮਪ੍ਰੋਮਾਈਜ਼ਡ ਵਿਅਕਤੀਆਂ ਲਈ ਬਾਇਓਐੱਨਟੇਕ-ਫਾਈਜ਼ਰ ਅਤੇ ਮੌਡਰਨਾ ਟੀਕੇ ਦੀ ਬੂਸਟਰ ਖ਼ੁਰਾਕ ਦੇ ਉਪਯੋਗ ਦੀ ਸਿਫ਼ਾਰਿਸ਼ ਕੀਤੀ ਸੀ। ਪਿਛਲੇ ਸੋਮਵਾਰ ਨੂੰ ਡਬਲਯੂਐੱਚਓ ਨੇ ਦੱਸਿਆ ਸੀ ਕਿ ਉਹ ਐਮਰਜੈਂਸੀ ਉਪਯੋਗ ਸੂਚੀ (EUL) ਪ੍ਰਾਪਤ ਵੈਕਸੀਨਾਂ ਦੀ ਬੂਸਟਰ ਡੋਜ਼ ਦੀ ਜ਼ਰੂਰਤ ਅਤੇ ਇਹ ਕਦੋਂ ਦਿੱਤੀ ਜਾਣੀ ਚਾਹੀਦੀ ਹੈ, ਇਸਦੀ ਸਮੀਖਿਆ ਕਰ ਰਿਹਾ ਹੈ।

ਕੀ ਹੁੰਦੀ ਹੈ ਬੂਸਟਰ ਡੋਜ਼ (What is Booster Dose)

ਕਿਸੀ ਖ਼ਾਸ ਵਾਇਰਸ ਖ਼ਿਲਾਫ਼ ਲੜਨ ਲਈ ਬੂਸਟਰ ਡੋਜ਼ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਤੇ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਦਿੱਤੀ ਜਾਂਦੀ ਹੈ, ਜਿਨ੍ਹਾਂ ਦਾ ਟੀਕਾਕਰਨ ਪੂਰਾ ਹੋ ਚੁੱਕਾ ਹੁੰਦਾ ਹੈ। ਬੂਸਟਰ ਡੋਜ਼ ਉਸੀ ਵੈਕਸੀਨ ਦੀ ਹੋ ਸਕਦੀ ਹੈ, ਜਿਸਨੂੰ ਵਿਅਕਤੀ ਨੇ ਪਹਿਲਾਂ ਲਿਆ ਹੋਵੇ। ਇਹ ਸਰੀਰ ’ਚ ਹੋਰ ਜ਼ਿਆਦਾ ਐਂਟੀਬਾਡੀਜ਼ ਬਣਾਉਂਦੀ ਹੈ ਅਤੇ ਇਮਿਊਨਿਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਦੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments