Sunday, November 17, 2024
Home International China missile tests : ਚੀਨ ਨੇ ਕੀਤਾ ਸੀ ਨਿਊਕਲੀਅਰ ਕੈਪੇਬਲ ਹਾਈਪਰਸੋਨਿਕ ਮਿਜ਼ਾਈਲ...

China missile tests : ਚੀਨ ਨੇ ਕੀਤਾ ਸੀ ਨਿਊਕਲੀਅਰ ਕੈਪੇਬਲ ਹਾਈਪਰਸੋਨਿਕ ਮਿਜ਼ਾਈਲ ਦਾ ਟੈਸਟ, ਯੂਐੱਸ ਵੀ ਰਿਹਾ ਬੇਖ਼ਬਰ

ਏਐੱਨਆਈ, ਬੀਜਿੰਗ : ਚੀਨ ਨੇ ਪਹਿਲੀ ਵਾਰ ਪਰਮਾਣੂ ਸਮਰੱਥਾ ਵਾਲੀ ਹਾਈਪਰਸੋਨਿਕ ਮਿਜ਼ਾਈਲ ਦਾ ਟੈਸਟ ਕੀਤਾ ਹੈ। ਬਿ੍ਰਟੇਨ ਦੇ ਇਕ ਅਖ਼ਬਾਰ ਦੀ ਰਿਪੋਰਟ ਅਨੁਸਾਰ ਇਸਨੇ ਅਮਰੀਕਾ ਦੀ ਖੁਫ਼ੀਆ ਏਜੰਸੀਆਂ ਨੂੰ ਵੀ ਹੈਰਾਨ ਕਰ ਦਿੱਤਾ ਹੈ। ਯੂਕੇ ਡੇਲੀ ਐੱਨਐੱਚਕੇ ਵਰਲਡ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਚੀਨ ਨੇ ਇਸ ਹਾਈਪਰਸੋਨਿਕ ਮਿਜ਼ਾਈਲ ਦਾ ਟੈਸਟ ਅਗਸਤ ’ਚ ਕੀਤਾ ਸੀ। ਖ਼ਬਰ ਅਨੁਸਾਰ ਇਹ ਮਿਜ਼ਾਈਲ ਆਪਣੇ ਉਦੇਸ਼ ਤਕ ਜਾਣ ਤੋਂ ਪਹਿਲਾਂ ਲੋਅ ਆਰਬਿਟ ਸਪੇਟ ’ਚ ਗਈ।

ਹਾਲਾਂਕਿ ਚੀਨ ਦਾ ਇਹ ਟੈਸਟ ਨਾਕਾਮ ਹੋ ਗਿਆ ਅਤੇ ਮਿਜ਼ਾਈਲ ਆਪਣੇ ਉਦੇਸ਼ ਤੋਂ ਭਟਕ ਗਈ। ਇਸਦੇ ਬਾਵਜੂਦ ਇਹ ਟੈਸਟ ਚੀਨ ਦੀ ਲਾਲਸਾ ਅਤੇ ਹਾਈਪਰਸੋਨਿਕ ਮਿਜ਼ਾਈਲ ਤਕਨੀਕ ਵੱਲੋਂ ਕੀਤੇ ਗਏ ਯਤਨਾਂ ’ਚ ਇਕ ਕਦਮ ਸੀ। ਤੁਹਾਨੂੰ ਦੱਸ ਦੇਈਏ ਕਿ ਰੂਸ ਅਤੇ ਅਮਰੀਕਾ ਵੀ ਹਾਈਪਰਸੋਨਿਕ ਮਿਜ਼ਾਈਲ ’ਤੇ ਕੰਮ ਕਰ ਰਹੇ ਹਨ।

ਇਸ ਤਰ੍ਹਾਂ ਦੀ ਮਿਜ਼ਾਈਲ ਆਵਾਜ਼ ਤੋਂ ਕਰੀਬ 5 ਗੁਣਾ ਤੇਜ਼ ਗਤੀ ਨਾਲ ਰਫ਼ਤਾਰ ਭਰਦੇ ਹੋਏ ਆਪਣੇ ਉਦੇਸ਼ ਨੂੰ ਨਸ਼ਟ ਕਰਦੀ ਹੈ। ਇਸਦੀ ਬੇਹੱਦ ਤੇਜ਼ ਗਤੀ ਕਾਰਨ ਇਸਨੂੰ ਟ੍ਰੈਕ ਕਰਨਾ ਮੁਸ਼ਕਲ ਹੁੰਦਾ ਹੈ। ਐੱਨਐੱਚਕੇ ਅਨੁਸਾਰ ਜਾਣਕਾਰਾਂ ਦਾ ਮੰਨਣਾ ਹੈ ਕਿ ਜੇਕਰ ਚੀਨ ਇਸ ਮਿਜ਼ਾਈਲ ਤਕਨੀਕ ਦਾ ਸਫ਼ਲ ਪ੍ਰੀਖਣ ਕਰ ਲੈਂਦਾ ਹੈ ਤਾਂ ਇਸ ਨਾਲ ਅਮਰੀਕਾ ਅਤੇ ਜਾਪਾਨ ਦੇ ਮਿਜ਼ਾਈਲ ਡਿਫੈਂਸ ਸਿਸਟਮ ’ਤੇ ਪ੍ਰਭਾਵ ਪੈ ਸਕਦਾ ਹੈ।

RELATED ARTICLES

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments