ਚੰਡੀਗੜ੍ਹ: ਸਿੰਘੂ ਬਾਰਡਰ ਮਾਮਲੇ ਦੇ ਦੋਸ਼ੀ ਨਿਹੰਗ ਮੁਖੀ ਬਾਬਾ ਅਮਨ ਸਿੰਘ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ। ਹਾਲਾਂਕਿ ਇਹ ਤਸਵੀਰ ਜੁਲਾਈ ਮਹੀਨੇ ਦੀ ਦੱਸੀ ਜਾ ਰਹੀ ਹੈ, ਪਰ ਜਿਵੇਂ ਹੀ ਇਹ ਵਾਇਰਲ ਹੋਈ ਵਿਵਾਦ ਵਧ ਗਿਆ ਹੈ।