Wednesday, November 20, 2024
Home Punjab ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਫੈਸਲਾਕੁਨ ਸਾਬਤ ਹੋਣਗੇ : ਚਰਨਜੀਤ ਸਿੰਘ ਚੰਨੀ

ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਫੈਸਲਾਕੁਨ ਸਾਬਤ ਹੋਣਗੇ : ਚਰਨਜੀਤ ਸਿੰਘ ਚੰਨੀ

ਸੂਬੇ ਦੇ ਨੌਜਵਾਨਾਂ ਦੀ ਸਮਰੱਥਾ ਨੂੰ ਉਸਾਰੂ ਢੰਗ ਨਾਲ ਵਰਤਣ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਨਿਰਣਾਇਕ ਸਾਬਤ ਹੋਣਗੇ।ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਯੂਥ ਕਾਂਗਰਸ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਦਫ਼ਤਰ ਵਿਖੇ ਸ. ਚੰਨੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਚੋਣਾਂ ਦੀਆਂ ਤਿਆਰੀਆਂ ਵਿੱਚ ਪੂਰੀ ਤਰ੍ਹਾਂ ਸ਼ਾਮਲ ਕਰਨ ਹਿੱਤ ਉਤਸ਼ਾਹਤ ਕਰਨ ਲਈ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਸਪੱਸ਼ਟ ਵੇਰਵਿਆਂ ਨਾਲ 90 ਦਿਨਾਂ ਦਾ ਖ਼ਾਕਾ ਤਿਆਰ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੂਥ ਪੱਧਰ ‘ਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ 11 ਮੈਂਬਰੀ ਕਮੇਟੀ ਬਣਾਈ ਜਾਣੀ ਚਾਹੀਦੀ ਹੈ। ਸ. ਚੰਨੀ ਨੇ ਅੱਗੇ ਕਿਹਾ, “ਕਿਸਾਨ ਮੁੱਦਿਆਂ ਉਤੇ ਅਧਾਰਿਤ ਜਲਦ ਹੀ ਪੰਜਾਬ ਤੋਂ ਦਿੱਲੀ ਤੱਕ ਇੱਕ ਸਾਈਕਲ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ 10,000 ਨੌਜਵਾਨ ਹਿੱਸਾ ਲੈਣਗੇ।”ਇਸ ਮੌਕੇ ਇੱਕ ਮਤਾ ਵੀ ਪੜ੍ਹਿਆ ਗਿਆ ਜਿਸ ਵਿੱਚ ਕਾਂਗਰਸ ਹਾਈ ਕਮਾਂਡ ਵੱਲੋਂ ਸ. ਚੰਨੀ ਨੂੰ ਉਨ੍ਹਾਂ ਵਿੱਚ ਵਿਸ਼ਵਾਸ ਦਿਖਾਉਂਦਿਆਂ ਮੁੱਖ ਮੰਤਰੀ ਦਾ ਅਹੁਦਾ ਦੇਣ ਲਈ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਨੇ ਦੋ ਪੋਸਟਰ ਸਾਂਝੀ ਸਿਆਸਤ, ਸਾਂਝੀ ਵਿਰਾਸਤ ਅਤੇ ਪੰਜਾਬ ਦਾ ਭਵਿਖ ਵੀ ਜਾਰੀ ਕੀਤੇ।ਯੂਥ ਕਾਂਗਰਸ ਨੇਤਾ ਵੱਲੋਂ ਪੜ੍ਹੇ ਗਏ ਮਤੇ ਮੁਤਾਬਕ ਸ. ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣਨ ਲਈ ਅਸੀਂ ਕੌਮੀ ਕਾਂਗਰਸੀ ਨੇਤਾ ਰਾਹੁਲ ਗਾਂਧੀ, ਪੰਜਾਬ ਦੇ ਸਾਰੇ ਵਿਧਾਇਕਾਂ ਦਾ ਧੰਨਵਾਦ ਕਰਦੇ ਹਾਂ, ਚਰਨਜੀਤ ਸਿੰਘ ਚੰਨੀ ਦੀ ਸਾਦਗੀ ਨੇ ਪੰਜਾਬ ਅਤੇ ਹਰ ਨਾਗਰਿਕ ਨੂੰ ਛੂਹਿਆ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਤੁਹਾਡੇ ਨਾਲ ਕੰਮ ਕਰ ਰਹੇ ਹਾਂ ਅਤੇ ਉਮੀਦ ਹੈ ਕਿ ਤੁਸੀਂ ਨੌਜਵਾਨਾਂ ਨਾਲ ਜੁੜੇ ਸਾਰੇ ਮੁੱਦਿਆਂ ਨੂੰ ਆਪਣੀ ਪ੍ਰਮੁੱਖ ਤਰਜੀਹ ਵਜੋਂ ਹੱਲ ਕਰੋਗੇ। ਅਸੀਂ ਤੁਹਾਡੇ ਸੰਘਰਸ਼ ਅਤੇ ਤੁਹਾਡੇ ਭਾਸ਼ਣਾਂ ਨੂੰ ਕਈ ਵਾਰ ਦੇਖਿਆ ਹੈ ਕਿ ਇਸ ਨੂੰ ਕਾਰਜ ਨੂੰ ਮੁਕੰਮਲ ਕਰਨਾ ਕਿੰਨਾ ਮੁਸ਼ਕਲ ਸੀ। ਸੰਕਟ ਦੇ ਇਸ ਸਮੇਂ ਵਿੱਚ ਸਾਨੂੰ ਤੁਹਾਡੇ ਵਰਗੇ ਵਿਅਕਤੀ ਦੀ ਲੋੜ ਹੈ ਜੋ ਪੰਜਾਬ ਨੂੰ ਸਮਝੇ ਅਤੇ ਉਨ੍ਹਾਂ ਲੋਕਾਂ ਲਈ ਕੰਮ ਕਰੇ ਜੋ ਆਪਣੀ ਸਾਰੀ ਜ਼ਿੰਦਗੀ ਸੰਘਰਸ਼ ਕਰਦੇ ਹਨ। ਅਖੀਰ ਵਿੱਚ ਪੰਜਾਬ ਯੂਥ ਕਾਂਗਰਸ ਦੀ ਤਰਫੋਂ ਅਸੀਂ ਤੁਹਾਡੇ ਤਹਿ-ਦਿਲੋਂ ਧੰਨਵਾਦੀ ਹਾਂ ਅਤੇ ਪੰਜਾਬ ਲਈ ਤੁਹਾਡੀ ਚਿੰਤਾ ਦੀ ਬਹੁਤ ਸ਼ਲਾਘਾ ਕਰਦੇ ਹਾਂ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments