Saturday, September 28, 2024
Home Punjab ਮੇਅਰ ਬਣਨ ਦੀ ਖੁਸ਼ੀ 'ਚ ਕਾਂਗਰਸੀਆਂ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਮੇਅਰ ਬਣਨ ਦੀ ਖੁਸ਼ੀ ‘ਚ ਕਾਂਗਰਸੀਆਂ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਬਠਿੰਡਾ : ਬਠਿੰਡਾ ਵਿੱਚ ਮੇਅਰ ਅਤੇ ਡਿਪਟੀ ਮੇਅਰ ਦੀ ਤਾਜਪੋਸ਼ੀ ਤੋਂ ਬਾਅਦ ਰਾਤ ਕਰੀਬ ਸਾਢੇ ਨੌਂ ਵਜੇ ਥ੍ਰੀ ਪਾਮ ਰਿਜ਼ੌਰਟ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਕਾਂਗਰਸ ਪਾਰਟੀ ਦੇ ਨੁਮਾਇੰਦੇ ਅਤੇ ਵਰਕਰਾਂ ਨੇ ਕੋਰੋਨਾ ਨਿਯਮਾਂ ਦੀਆਂ ਖੂਬ ਧੱਜੀਆਂ ਉਡਾਈਆਂ, ਜਿੱਥੇ ਹੋਟਲ ਦੇ ਬੰਦ ਹਾਲ ਵਿਚ ਇੱਕ ਵੱਡੀ ਪਾਰਟੀ ਕੀਤੀ ਗਈ, ਉਥੇ ਆਤਿਸ਼ਬਾਜੀ ਵੀ ਕਰਦੇ ਹੋਏ ਨਜ਼ਰ ਆਏ। ਹਾਲਾਂਕਿ ਕੋਰੋਨਾ ਦੇ ਮੱਦੇਨਜ਼ਰ ਪੂਰੇ ਦੇਸ਼ ਅਤੇ ਪੰਜਾਬ ਭਰ ਵਿੱਚ ਸਰਕਾਰਾਂ ਅਲਰਟ ਹੋਣ ਦਾ ਦਾਅਵਾ ਕਰਦੀਆਂ ਨਹੀਂ ਥੱਕਦੀਆਂ, ਉਥੇ ਹੀ ਬਠਿੰਡਾ ਵਿੱਚ ਵੀ ਰਾਤ ਨੌਂ ਵਜੇ ਤੋਂ ਸਵੇਰ ਦੇ ਪੰਜ ਵਜੇ ਤੱਕ ਕਰਫਿਊ ਲੱਗਿਆ ਹੋਇਆ ਹੈ, ਪ੍ਰੰਤੂ ਇਨ੍ਹਾਂ ਰਸੂਖਦਾਰ ਲੋਕਾਂ ਨੂੰ ਨਾ ਤਾਂ ਕੋਈ ਕਰਫ਼ਿਊ ਬਾਰੇ ਪੁੱਛਣ ਵਾਲਾ ਹੈ, ਨਾ ਹੀ ਸਮਾਜਿਕ ਦੂਰੀ ਅਤੇ ਨਾ ਹੀ ਕਿਸੇ ਹੋਟਲ ਦੇ ਵਿੱਚ ਪ੍ਰੋਗਰਾਮ ਕਰਨ ਦੀ ਮਨਜ਼ੂਰੀ ਬਾਰੇ।

ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਅਤੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਇਸ ਪਾਰਟੀ ਵਿੱਚ ਖ਼ਾਸ ਮਹਿਮਾਨ ਸਨ । ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਤਾਜਪੋਸ਼ੀ ਦਾ ਪ੍ਰੋਗਰਾਮ ਕੀਤਾ ਸੀ, ਉਸ ਤੋਂ ਬਾਅਦ ਅੱਜ ਰਾਤ ਦੇ ਸਮੇਂ ਇਨ੍ਹਾਂ ਵੱਲੋਂ ਖਾਸ ਹੋਟਲ ਵਿੱਚ ਪਾਰਟੀ ਰੱਖੀ ਗਈ ਸੀ ਹਾਲਾਂਕਿ ਇਸ ਪਾਰਟੀ ਵਿੱਚ ਮੇਅਰ ਸਾਹਿਬਾਨ ਦੀ ਗ਼ੈਰਹਾਜ਼ਰੀ ਰਹੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਬਠਿੰਡਾ ਦੇ ਕਲੱਬ ਵਿੱਚ ਇਕ ਅੰਗੇਜ਼ਮੈਂਟ ਪਾਰਟੀ ਹੋ ਰਹੀ ਸੀ, ਜਿਸ ਵਿੱਚ ਪੁਲਿਸ ਨੇ ਫੁਰਤੀ ਦਿਖਾਉਂਦਿਆਂ ਵੀਹ ਲੋਕਾਂ ਉਤੇ ਮਾਮਲਾ ਦਰਜ ਕਰ ਦਿੱਤਾ ਸੀ ਪ੍ਰੰਤੂ ਇਸ ਰਾਜਨੀਤਿਕ ਪ੍ਰੋਗਰਾਮ ਦੇ ਹੋਣ ਦੀ ਗੱਲ ਐੱਸਐੱਸਪੀ ਤੱਕ ਪੁੱਜਣ ਤੋਂ ਬਾਅਦ ਵੀ ਇਸ ਮਾਮਲੇ ਵਿਚ ਕੋਈ ਵੀ ਅਜੇ ਤੱਕ ਕਾਰਵਾਈ ਨਹੀਂ ਹੋਈ ਹੈ।

ਇਸ ਪੂਰੇ ਮਾਮਲੇ ਨੂੰ ਲੈ ਕੇ ਜਦੋਂ ਬਠਿੰਡਾ ਪੁਲਿਸ ਦੇ ਐੱਸ ਐੱਸ ਪੀ ਭੁਪਿੰਦਰਜੀਤ ਸਿੰਘ ਵਿਰਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਮੈਂ ਰੇਡ ਪਾਰਟੀ ਭੇਜ ਰਿਹਾ ਹਾਂ ਅਤੇ ਬਣਦੀ ਕਾਰਵਾਈ ਕਰਾਂਗੇ। ਪ੍ਰੰਤੂ ਖ਼ਬਰ ਲਿਖਣ ਤੱਕ ਨਾ ਤਾਂ ਪੁਲਿਸ ਨਜ਼ਰ ਆਈ ਤੇ ਨਾ ਹੀ ਪੁਲਿਸ ਦੀ ਕਾਰਵਾਈ। ਕੋਰੋਨਾ ਕਾਲ ਅਤੇ ਰਾਤ ਦੇ ਕਰਫਿਊ ਦੇ ਵਿਚ ਹੋ ਰਹੀ ਇਹ ਰਾਜਨੀਤਿਕ ਲੋਕਾਂ ਦੀ ਪਾਰਟੀ ਆਮ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਦੇਖਣ ਵਾਲੀ ਇਹ ਗੱਲ ਹੈ ਕਿ ਪੁਲਿਸ ਕੀ ਇਨ੍ਹਾਂ ਦੇ ਖਿਲਾਫ ਵੀ ਕੋਈ ਕਾਰਵਾਈ ਕਰਦੀ ਹੈ , ਜਾਂ ਫਿਰ ਕਾਰਵਾਈ ਸਿਰਫ਼ ਆਮ ਲੋਕਾਂ ਦੇ ਖਿਲਾਫ ਵੀ ਹੁੰਦੀ ਹੈ ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments