Wednesday, June 26, 2024
Home Uncategorized ਜਸਟਿਸ ਐਨ.ਵੀ. ਰਮਨਾ ਨੇ ਭਾਰਤ ਦੇ 48ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਜਸਟਿਸ ਐਨ.ਵੀ. ਰਮਨਾ ਨੇ ਭਾਰਤ ਦੇ 48ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ : ਜਸਟਿਸ ਐਨ.ਵੀ. ਰਮਨਾ ਅੱਜ ਦੇਸ਼ ਦੇ 48ਵੇਂ ਚੀਫ਼ ਜਸਟਿਸ ਬਣੇ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿਖੇ ਉਹਨਾਂ ਨੂੰ ਸਹੁੰ ਚੁਕਾਈ। ਦੱਸ ਦਈਏ ਕਿ ਜਸਟਿਸ ਰਮਨਾ ਦਾ ਕਾਰਜਕਾਲ ਇਕ ਸਾਲ ਤੇ ਚਾਰ ਮਹੀਨੇ ਦਾ ਹੋਵੇਗਾ, ਉਹ 26 ਅਗਸਤ 2022 ਤੱਕ ਭਾਰਤ ਦੇ ਚੀਫ਼ ਜਸਟਿਸ ਰਹਿਣਗੇ। ਇਸ ਤੋਂ ਪਹਿਲਾਂ ਸਾਬਕਾ ਚੀਫ਼ ਜਸਟਿਸ ਐਸਏ ਬੋਬੜੇ 23 ਅਪ੍ਰੈਲ ਨੂੰ ਸੇਵਾਮੁਕਤ ਹੋਏ।

ਕੌਣ ਹਨ ਜਸਟਿਸ ਐਨ.ਵੀ. ਰਮਨ

ਦੱਸ ਦਈਏ ਕਿ ਜਸਟਿਸ ਐਨ.ਵੀ. ਰਮਨਾ ਆਂਧਰਾ ਪ੍ਰਦੇਸ਼ ਦੇ ਖੇਤੀਬਾੜੀ ਨਾਲ ਸਬੰਧਤ ਪਰਿਵਾਰ ਤੋਂ ਹਨ। ਉਹਨਾਂ ਨੂੰ ਜੂਨ 2000 ਵਿਚ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਸਥਾਈ ਜੱਜ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਸੀ। ਫਰਵਰੀ 2014 ਵਿਚ ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਉਹ ਦਿੱਲੀ ਹਾਈਕੋਰਟ ਦੇ ਮੁੱਖ ਜੱਜ ਰਹਿ ਚੁੱਕੇ ਹਨ।

ਜਸਟਿਸ ਰਮਨਾ ਦੀ ਬੈਂਚ ਨੇ ਜੰਮੂ ਕਸ਼ਮੀਰ ਵਿਚ ਇੰਟਰਨੈੱਟ ਪਾਬੰਧੀਆਂ ‘ਤੇ ਫੈਸਲਾ ਦਿੱਤਾ ਸੀ ਕਿ ਇਸ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ, ਜਿਸ ਤੋਂ ਬਾਅਦ ਸਰਕਾਰ ਨੇ ਪਾਬੰਧੀਆਂ ਹਟਾ ਦਿੱਤੀਆਂ ਸਨ। ਜ਼ਿਕਰਯੋਗ ਹੈ ਕਿ ਜਸਟਿਸ ਐਨ.ਵੀ. ਰਮਨਾ ਉਸ ਪੰਜ ਜੱਜਾਂ ਦੀ ਬੈਂਚ ਦਾ ਵੀ ਹਿੱਸਾ ਸਨ, ਜਿਸ ਨੇ ਕਿਹਾ ਸੀ ਕਿ ਸੀਜੇਆਈ ਦਫ਼ਤਰ ਆਰਟੀਆਈ ਦੇ ਤਹਿਤ ਆਏਗਾ।

RELATED ARTICLES

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ New Delhi: ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ...

USA Shootout: ਜਨਮ ਦਿਨ ਦੀ ਪਾਰਟੀ ‘ਚ ਅੰਨ੍ਹੇਵਾਹ ਗੋਲੀਬਾਰੀ, 27 ਲੋਕਾਂ ਨੂੰ ਮਾਰੀ ਗੋਲੀ, 27 ਸਾਲਾ ਨੌਜਵਾਨ ਦੀ ਮੌਤ

USA Shootout: ਜਨਮ ਦਿਨ ਦੀ ਪਾਰਟੀ 'ਚ ਅੰਨ੍ਹੇਵਾਹ ਗੋਲੀਬਾਰੀ, 27 ਲੋਕਾਂ ਨੂੰ ਮਾਰੀ ਗੋਲੀ, 27 ਸਾਲਾ ਨੌਜਵਾਨ ਦੀ ਮੌਤ Ohio ਓਹੀਓ : ਅਮਰੀਕਾ ਦੇ ਓਹੀਓ...

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ ਚੰਡੀਗੜ੍ਹ: ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ...

LEAVE A REPLY

Please enter your comment!
Please enter your name here

- Advertisment -

Most Popular

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ...

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ...

Recent Comments