Sunday, September 29, 2024
Home Punjab ਪੰਜਾਬ ਕੋਲ ਕੋਵਿਡ-19 ਟੀਕੇ ਦੀਆਂ ਸਿਰਫ਼ 1.9 ਲੱਖ ਖੁਰਾਕਾਂ ਬਚੀਆਂ: ਬਲਬੀਰ ਸਿੱਧੂ

ਪੰਜਾਬ ਕੋਲ ਕੋਵਿਡ-19 ਟੀਕੇ ਦੀਆਂ ਸਿਰਫ਼ 1.9 ਲੱਖ ਖੁਰਾਕਾਂ ਬਚੀਆਂ: ਬਲਬੀਰ ਸਿੱਧੂ

ਚੰਡੀਗੜ੍ਹ : ਕੋਵਿਡ ਦੇ ਮਾਮਲੇ ਤੇਜ਼ੀ ਨਾਲ ਵਧਣ ਕਰਕੇ ਸਥਿਤੀ ਗੰਭੀਰ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਹਾਲਾਤਾਂ `ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਭਾਰਤ ਸਰਕਾਰ ਪਾਸੋਂ ਟੀਕੇ ਦੀ ਸਪਲਾਈ ਘੱਟ ਹੋਣ ਕਾਰਨ ਸੂਬੇ ਕੋਲ ਟੀਕੇ ਦੀਆਂ ਸਿਰਫ 1.9 ਲੱਖ ਖੁਰਾਕਾਂ ਬਚੀਆਂ ਹਨ। ਇਸ ਉਪਲੱਬਧ ਸਟਾਕ ਵਿਚੋਂ 1 ਲੱਖ ਤੋਂ ਵੱਧ ਖੁਰਾਕਾਂ ਅੱਜ ਵਰਤੇ ਜਾਣ ਦੀ ਉਮੀਦ ਹੈ।

ਗੁਰੂ ਨਾਨਕ ਦੇਵ ਡਾਇਲਿਸਿਸ ਯੂਨਿਟ ਦਾ ਉਦਘਾਟਨ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 25 ਅਪ੍ਰੈਲ ਨੂੰ ਤਕਰੀਬਨ 1.5 ਲੱਖ ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਕੋਰੋਨਾ ਦੇ ਵਧ ਰਹੇ ਮਾਮਲਿਆਂ ਕਰਕੇ ਪੰਜਾਬ ਦੀ ਚਿੰਤਾਜਨਕ ਸਥਿਤੀ ਦਾ ਮੁੱਦਾ ਉਠਾਇਆ ਹੈ ਅਤੇ ਭਾਰਤ ਸਰਕਾਰ ਪਾਸੋਂ ਕੋਵਿਡ-19 ਦੇ ਟੀਕੇ ਅਤੇ ਆਕਸੀਜਨ ਦੀ ਨਿਯਮਤ ਸਪਲਾਈ ਦੀ ਮੰਗ ਕੀਤੀ ਹੈ।

ਕੋਵਿਡ ਟੀਕਾਕਰਨ ਮੁਹਿੰਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਮੁੱਢਲੇ ਸਿਹਤ ਕੇਂਦਰਾਂ ਅਤੇ ਤੰਦਰੁਸਤ ਪੰਜਾਬ ਤੇ ਸਿਹਤ ਕੇਂਦਰਾਂ ਵਿਖੇ ਟੀਕਾਕਰਨ ਦਾ ਪ੍ਰਬੰਧ ਕਰ ਰਹੀ ਹੈ ਅਤੇ ਇਸਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸਹੂਲਤ ਦਿੱਤੀ ਜਾ ਸਕੇ।ਉਨ੍ਹਾਂ ਕਿਹਾ ਕਿ ਇੱਥੇ ਸਾਡੇ ਕੋਲ ਆਸਾਨੀ ਨਾਲ 3 ਲੱਖ ਲਾਭਪਾਤਰੀਆਂ ਦਾ ਟੀਕਾਕਰਨ ਕਰਨ ਦੀ ਸਮਰੱਥਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 30,05,083 ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ ਜਿਸ ਤਹਿਤ ਕੁੱਲ 26,82,393 ਵਿਅਕਤੀਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ 3,22,690 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਟੀਕਿਆਂ ਦੀ ਸਪਲਾਈ ਨੂੰ ਨਿਯਮਤ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਚੁੱਕੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸਿਖਲਾਈ ਪ੍ਰਾਪਤ ਸਟਾਫ ਅਤੇ ਸੁਜੱਚਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ ਜਿਸ ਨਾਲ ਰੋਜ਼ਾਨਾ 3 ਲੱਖ ਲੋਕਾਂ ਨੂੰ ਟੀਕਾ ਲਗਾਇਆ ਜਾ ਸਕਦਾ ਹੈ ਅਤੇ ਹਰ ਹਫ਼ਤੇ 15 ਲੱਖ ਖੁਰਾਕਾਂ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ 22 ਅਪ੍ਰੈਲ ਨੂੰ ਕੇਂਦਰੀ ਸਿਹਤ ਮੰਤਰਾਲੇ ਨੂੰ ਇੱਕ ਪੱਤਰ ਲਿਖ ਕੇ ਟੀਕੇ ਦੀਆਂ 10 ਲੱਖ ਖੁਰਾਕਾਂ ਦੀ ਮੰਗ ਕੀਤੀ ਸੀ।

ਉਹਨਾਂ ਦੱਸਿਆ ਕਿ ਸਿਹਤ ਵਿਭਾਗ ਨੂੰ ਭਾਰਤ ਸਰਕਾਰ ਵੱਲੋਂ ਇਸ ਬਾਰੇ ਸੂਚਨਾ ਪੱਤਰ ਮਿਲਿਆ ਜਿਸ ਵਿੱਚ ਕੱਲ੍ਹ ਤੱਕ ਸਾਡੀ ਮੰਗ ਲਈ ਕੋਵੀਸ਼ੀਲਡ ਟੀਕੇ ਦੀਆਂ ਸਿਰਫ਼ 1.5 ਲੱਖ ਖੁਰਾਕਾਂ ਭੇਜਣ ਬਾਰੇ ਦੱਸਿਆ ਗਿਆ।

1 ਮਈ ਤੋਂ 18 ਸਾਲ ਤੋਂ ਵੱਧ ਉਮਰ ਵਰਗ ਦੇ ਟੀਕਾਕਰਨ ਦੀਆਂ ਤਿਆਰੀਆਂ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਭਾਗ ਨੂੰ ਕੋਵੀਸ਼ੀਲਡ ਟੀਕੇ ਦੀਆਂ 30 ਲੱਖ ਖੁਰਾਕਾਂ ਮੰਗਵਾਉਣ ਲਈ ਕਿਹਾ ਗਿਆ ਹੈ।

ਆਕਸੀਜਨ ਦੀ ਘਾਟ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਲਾਂਟ ਪੂਰੀ ਸਮਰੱਥਾ ਨਾਲ ਕਾਰਜਸ਼ੀਲ ਹਨ ਜਦਕਿ ਕੇਂਦਰ ਸਰਕਾਰ ਵੱਲੋਂ ਤਰਲ ਆਕਸੀਜਨ ਸਬੰਧੀ ਪੰਜਾਬ ਦੇ ਕੋਟੇ ਨੂੰ ਵਧਾਇਆ ਨਹੀਂ ਗਿਆ ਹੈ।

ਇਸ ਤੋਂ ਪਹਿਲਾਂ ਸ. ਸਿੱਧੂ ਨੇ ਸਿਵਲ ਹਸਪਤਾਲ ਭੁਲੱਥ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਭਗ 85 ਲੱਖ ਰੁਪਏ ਦੀ ਲਾਗਤ ਨਾਲ ਬਣੀ ਡਾਇਲਸਿਸ ਯੂਨਿਟ ਦਾ ਉਦਘਾਟਨ ਕੀਤਾ। ਉਨ੍ਹਾਂ ਸੁਸਾਇਟੀ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਹਸਪਤਾਲ ਵਿਚ ਡਾਇਲਸਿਸ ਕਰਵਾਉਣ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments