Sunday, September 29, 2024
Home Sport Sania Mirza Announces Retirement: ਸਾਨੀਆ ਮਿਰਜ਼ਾ ਨੇ ਕੀਤਾ ਸੰਨਿਆਸ ਦਾ ਐਲਾਨ, 2022...

Sania Mirza Announces Retirement: ਸਾਨੀਆ ਮਿਰਜ਼ਾ ਨੇ ਕੀਤਾ ਸੰਨਿਆਸ ਦਾ ਐਲਾਨ, 2022 ਹੋਵੇਗਾ ਆਖਰੀ ਸੀਜ਼ਨ

Sania Mirza announces retirement: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਅਨ ਓਪਨ ਖੇਡਣ ਪਹੁੰਚੀ ਸਾਨੀਆ ਨੇ ਕਿਹਾ ਹੈ ਕਿ 2022 ਉਸ ਦਾ ਆਖਰੀ ਸੀਜ਼ਨ ਹੋਵੇਗਾ। ਯਾਨੀ ਇਸ ਸਾਲ ਉਹ ਆਖਰੀ ਵਾਰ ਕੋਰਟ ‘ਤੇ ਨਜ਼ਰ ਆਵੇਗੀ।

ਸਾਨੀਆ ਮਿਰਜ਼ਾ ਨੇ ਬੁੱਧਵਾਰ ਨੂੰ ਆਸਟ੍ਰੇਲੀਅਨ ਓਪਨ 2022 ਵਿੱਚ ਮਹਿਲਾ ਡਬਲਜ਼ ਦੇ ਪਹਿਲੇ ਦੌਰ ਵਿੱਚ ਹਾਰਨ ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

ਸਾਨੀਆ ਮਿਰਜ਼ਾ ਨੇ ਕਿਹਾ ਕਿ ਮੈਂ ਫੈਸਲਾ ਕਰ ਲਿਆ ਹੈ ਕਿ ਇਹ ਮੇਰਾ ਆਖਰੀ ਸੀਜ਼ਨ ਹੋਵੇਗਾ। ਮੈਨੂੰ ਨਹੀਂ ਪਤਾ ਕਿ ਮੈਂ ਇਸ ਸੀਜ਼ਨ ਵਿੱਚ ਵੀ ਪੂਰਾ ਖੇਡ ਸਕਾਂਗਾ ਜਾਂ ਨਹੀਂ। ਸਲੋਵੇਨੀਆ ਦੀ ਕਾਜਾ ਜੁਵਾਨ ਤੇ ਤਾਮਾਰਾ ਜ਼ਿਦਾਨਸੇਕ ਨੇ ਪਹਿਲੇ ਦੌਰ ਵਿੱਚ ਮਿਰਜ਼ਾ ਤੇ ਕਿਚਨੋਕ ਨੂੰ 6-4, 7-6 ਨਾਲ ਹਰਾਇਆ।

ਆਸਟ੍ਰੇਲੀਆ ਓਪਨ ‘ਚ ਆਪਣੇ ਮੈਚ ਤੋਂ ਬਾਅਦ ਸਾਨੀਆ ਮਿਰਜ਼ਾ ਨੇ ਕਿਹਾ, ‘ਸੰਨਿਆਸ ਲੈਣ ਦੇ ਕੁਝ ਕਾਰਨ ਹਨ। ਮੈਨੂੰ ਲੱਗਦਾ ਹੈ ਕਿ ਮੈਨੂੰ ਠੀਕ ਹੋਣ ਵਿੱਚ ਜ਼ਿਆਦਾ ਸਮਾਂ ਲੱਗ ਰਿਹਾ ਹੈ, ਮੈਂ ਆਪਣੇ 3 ਸਾਲ ਦੇ ਬੇਟੇ ਨਾਲ ਇੰਨਾ ਜ਼ਿਆਦਾ ਸਫ਼ਰ ਕਰਕੇ ਉਸ ਨੂੰ ਜੋਖਮ ਵਿੱਚ ਪਾ ਰਹੀ ਹਾਂ, ਇਹ ਉਹ ਚੀਜ਼ ਹੈ ਜੋ ਮੈਨੂੰ ਧਿਆਨ ਵਿੱਚ ਰੱਖਣੀ ਚਾਹੀਦੀ ਹੈ। ਮੈਨੂੰ ਲੱਗਦਾ ਹੈ ਕਿ ਮੇਰਾ ਸਰੀਰ ਠੀਕ ਨਹੀਂ ਰਿਹਾ ਹੈ। ਅੱਜ ਮੇਰਾ ਗੋਡਾ ਬਹੁਤ ਦੁਖ ਰਿਹਾ ਸੀ ਤੇ ਮੈਂ ਇਹ ਨਹੀਂ ਕਹਿ ਰਹੀ ਕਿ ਇਹੀ ਕਾਰਨ ਹੈ ਕਿ ਅਸੀਂ ਹਾਰ ਗਏ ਪਰ ਮੈਨੂੰ ਲੱਗਦਾ ਹੈ ਕਿ ਮੈਨੂੰ ਠੀਕ ਹੋਣ ਵਿੱਚ ਸਮਾਂ ਲੱਗ ਰਿਹਾ ਹੈ।

 

RELATED ARTICLES

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments