Monday, November 18, 2024
Home Punjab ਪੰਜਾਬ 'ਚ 70 ਸੀਟਾਂ 'ਤੇ ਚੋਣ ਲੜੇਗੀ BJP,ਕੈਪਟਨ-ਢੀਂਡਸਾ ਤੇ ਬੈਂਸ ਭਰਾਵਾਂ ਨੂੰ...

ਪੰਜਾਬ ‘ਚ 70 ਸੀਟਾਂ ‘ਤੇ ਚੋਣ ਲੜੇਗੀ BJP,ਕੈਪਟਨ-ਢੀਂਡਸਾ ਤੇ ਬੈਂਸ ਭਰਾਵਾਂ ਨੂੰ ਮਿਲਣਗੀਆਂ ਇੰਨੀਆਂ ਸੀਟਾਂ

ਪੰਜਾਬ ਵਿੱਚ 2022 ਦੀਆਂ ਚੋਣਾਂ ਲਈ ਬਿਗੁਲ ਵੱਜ ਚੁੱਕਿਆ ਹੈ। ਇਨ੍ਹਾਂ ਚੋਣਾਂ ਲਈ ਹਰ ਸਿਆਸੀ ਪਾਰਟੀ ਵੱਲੋਂ ਕਮਰ ਕਸ ਲਈ ਗਈ ਹੈ। ਇਸੇ ਵਿਚਾਲੇ ਭਾਰਤੀ ਜਨਤਾ ਪਾਰਟੀ ਵੱਲੋਂ ਬੁੱਧਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ । ਇਸ ਦੇ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਾਰਟੀ ਹਾਈਕਮਾਂਡ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਬੁੱਧਵਾਰ ਨੂੰ ਸੰਸਦੀ ਬੋਰਡ ਦੀ ਮੀਟਿੰਗ ਦਿੱਲੀ ਵਿੱਚ ਰੱਖੀ ਗਈ ਹੈ ।

ਇਸ ਵਿੱਚ ਪੰਜਾਬ ਦੀ ਚੋਟੀ ਦੀ ਲੀਡਰਸ਼ਿਪ ਤੋਂ ਇਲਾਵਾ ਕੇਂਦਰੀ ਲੀਡਰਸ਼ਿਪ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਾਵੇਗੀ । ਇਸ ਮੀਟਿੰਗ ਵਿੱਚ 4020 ਅਰਜ਼ੀਆਂ ‘ਤੇ ਵਿਚਾਰ-ਵਟਾਂਦਰਾ ਕਰਕੇ ਜੋ ਸੂਚੀ ਤਿਆਰ ਕੀਤੀ ਗਈ ਹੈ, ਉਸ ਨੂੰ ਮੀਟਿੰਗ ਵਿੱਚ ਰੱਖਿਆ ਜਾਵੇਗਾ ਅਤੇ ਹਰੇਕ ਨਾਮ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅੰਤਿਮ ਸੂਚੀ ਤਿਆਰ ਕੀਤੀ ਜਾਵੇਗੀ।

 Punjab Elections 2022

ਦੱਸ ਦੇਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪਹਿਲੀ ਵਾਰ ਆਪਣੇ ਪੱਧਰ ‘ਤੇ ਉਤਰਨ ਜਾ ਰਹੀ ਹੈ । ਭਾਜਪਾ ਇਸ ਵਾਰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ, ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਉਤਰੀ ਹੈ। ਇਸ ਵਿੱਚ ਸੀਟਾਂ ਦੀ ਵੰਡ ਵੀ ਇਸੇ ਤਰ੍ਹਾਂ ਕੀਤੀ ਗਈ ਹੈ । BJP ਵੱਲੋਂ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੂੰ 5 ਸੀਟਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਭਾਜਪਾ 70 ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰੇਗੀ। ਜਦਕਿ ਬਾਕੀ 42 ਸੀਟਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੰਯੁਕਤ ਅਕਾਲੀ ਦਲ ਲਈ ਛੱਡੀਆਂ ਗਈਆਂ ਹਨ।

ਗੌਰਤਲਬ ਹੈ ਕਿ ਪੰਜਾਬ ਵਿੱਚ ਕਿਸਾਨ ਅੰਦੋਲਨ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਨੇੜੇ-ਤੇੜੇ ਨਾ ਜਾਣ ਵਾਲੇ ਲੋਕਾਂ ਨੇ ਹਾਲਾਤ ਸੁਧਰਦੇ ਹੀ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਲਈ ਅਰਜ਼ੀਆਂ ਦਿੱਤੀਆਂ ਹਨ। ਕਿਸਾਨ ਅੰਦੋਲਨ ਦੌਰਾਨ ਜਦੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਆਪਣੇ ਸਿਖਰ ‘ਤੇ ਸੀ, ਉਸ ਸਮੇਂ ਹਰ ਕੋਈ ਪਾਰਟੀ ਨਾਲ ਚੱਲਣ ਤੋਂ ਗੁਰੇਜ਼ ਕਰ ਰਿਹਾ ਸੀ, ਤਾਂ ਜੋ ਉਨ੍ਹਾਂ ਨੂੰ ਕਿਸਾਨਾਂ ਦੇ ਰੋਸ ਦਾ ਸ਼ਿਕਾਰ ਨਾ ਹੋਣਾ ਪਵੇ । ਪਰ ਜਦੋਂ ਕਿਸਾਨ ਅੰਦੋਲਨ ਖ਼ਤਮ ਹੋਇਆ ਤਾਂ ਪੰਜਾਬ ਵਿੱਚ ਭਾਜਪਾ ਦੀ ਹਾਲਤ ਵੀ ਸੁਧਰ ਗਈ । ਪੰਜਾਬ ਵਿੱਚ ਭਾਜਪਾ ਦੀ ਚੋਣ ਟਿਕਟ ਲਈ 4028 ਲੋਕਾਂ ਨੇ ਅਪਲਾਈ ਕੀਤਾ । ਇਸ ਵਿੱਚ ਸਭ ਤੋਂ ਵੱਧ ਦਰਖਾਸਤਾਂ ਦੋਆਬਾ, ਮਾਝਾ, ਪੁਆਧ ਤੇ ਸ਼ਹਿਰੀ ਖੇਤਰਾਂ ਤੋਂ ਆਈਆਂ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments