Monday, November 18, 2024
Home Technology ਮੋਬਾਈਲ ਯੂਜ਼ਰਸ ਧਿਆਨ ਦੇਣ! ਇਹ ਸਿਮ-ਕਾਰਡ ਅੱਜ ਤੋਂ ਨਹੀਂ ਕਰਨਗੇ ਕੰਮ, ਬੰਦ...

ਮੋਬਾਈਲ ਯੂਜ਼ਰਸ ਧਿਆਨ ਦੇਣ! ਇਹ ਸਿਮ-ਕਾਰਡ ਅੱਜ ਤੋਂ ਨਹੀਂ ਕਰਨਗੇ ਕੰਮ, ਬੰਦ ਹੋਣਗੀਆਂ ਇਨਕਮਿੰਗ ਤੇ ਆਊਟਗੋਇੰਗ ਕਾਲਾਂ

ਨਵੀਂ ਦਿੱਲੀ, ਟੈੱਕ ਡੈਸਕ: ਪਿਛਲੇ ਸਾਲ 7 ਦਸੰਬਰ ਨੂੰ ਦੂਰਸੰਚਾਰ ਵਿਭਾਗ (DoT) ਨੇ 9 ਤੋਂ ਵੱਧ ਸਿਮ ਕਾਰਡ ਰੱਖਣ ਦੀ ਛੋਟ ਨੂੰ ਖਤਮ ਕਰਨ ਦਾ ਹੁਕਮ ਦਿੱਤਾ ਸੀ। ਨਾਲ ਹੀ ਯੂਜ਼ਰਸ ਨੂੰ 9 ਤੋਂ ਵੱਧ ਸਿਮ ਦੀ ਪੁਸ਼ਟੀ ਕਰਨ ਲਈ 45 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਜਿਸ ਦੀ ਸਮਾਂ ਸੀਮਾ ਅੱਜ ਯਾਨੀ 20 ਜਨਵਰੀ 2022 ਤੋਂ ਖਤਮ ਹੋ ਰਹੀ ਹੈ।
ਅਜਿਹੇ ‘ਚ ਬਿਨਾਂ ਵੈਰੀਫਿਕੇਸ਼ਨ ਦੇ 9 ਤੋਂ ਜ਼ਿਆਦਾ ਸਿਮ ਰੱਖਣ ਵਾਲੇ ਯੂਜ਼ਰ ਦਾ ਸਿਮ ਕਾਰਡ ਬੰਦ ਕਰ ਦਿੱਤਾ ਜਾਵੇਗਾ। ਇਹਨਾਂ ਸਿਮ ਕਾਰਡਾਂ ਤੋਂ ਕੋਈ ਆਊਟਗੋਇੰਗ ਕਾਲ ਨਹੀਂ ਕੀਤੀ ਜਾ ਸਕਦੀ ਹੈ। ਨਾ ਹੀ ਇਨ੍ਹਾਂ ਸਿਮ ‘ਤੇ ਇਨਕਮਿੰਗ ਕਾਲਾਂ ਹੋਣਗੀਆਂ। ਮਤਲਬ ਇਹ ਸਿਮ ਪੂਰੀ ਤਰ੍ਹਾਂ ਕਬਾੜ ਹੋ ਜਾਣਗੀਆਂ।

DoT ਦਾ ਨਵਾਂ ਸਿਮ ਕਾਰਡ ਨਿਯਮ 7 ਦਸੰਬਰ 2021 ਤੋਂ ਦੇਸ਼ ਭਰ ਵਿਚ ਲਾਗੂ ਹੋ ਗਿਆ ਹੈ। ਇਨ੍ਹਾਂ ਸਿਮ ਕਾਰਡ ਨੂੰ ਕੀਤਾ ਜਾ ਰਿਹੈ ਬੰਦ DoT ਨੇ ਟੈਲੀਕਾਮ ਆਪਰੇਟਰਾਂ ਨੂੰ ਬਿਨਾਂ ਆਦੇਸ਼ ਦੇ 9 ਤੋਂ ਵੱਧ ਸਿਮ ਚਲਾਉਣ ਵਾਲੇ ਯੂਜ਼ਰਸ ਦੇ ਸਿਮ ਕਾਰਡਾਂ ਨੂੰ 30 ਦਿਨਾਂ ਲਈ ਆਊਟਗੋਇੰਗ ਕਾਲਾਂ ਤੇ 45 ਦਿਨਾਂ ਵਿਚ ਇਨਕਮਿੰਗ ਕਾਲਾਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸਿਮ ਨੂੰ 60 ਦਿਨਾਂ ਦੇ ਅੰਦਰ-ਅੰਦਰ ਪੂਰੀ ਤਰ੍ਹਾਂ ਬੰਦ ਕਰਨ ਦੇ ਹੁਕਮ ਦਿੱਤੇ ਸਨ। ਉਥੇ ਹੀ ਇੰਟਰਨੈਸ਼ਨਲ ਰੋਮਿੰਗ, ਬਿਮਾਰ ਤੇ ਅਪਾਹਜ ਵਿਅਕਤੀਆਂ ਲਈ 30 ਦਿਨਾਂ ਦੇ ਵਾਧੂ ਸਮੇਂ ਦਾ ਐਲਾਨ ਕੀਤਾ ਗਿਆ ਸੀ।

ਦੂਰਸੰਚਾਰ ਵਿਭਾਗ ਦੇ ਅਨੁਸਾਰ, ਜੇਕਰ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਜਾਂ ਬੈਂਕ ਕਿਸੇ ਹੋਰ ਵਿੱਤੀ ਸੰਸਥਾ ਦੀ ਤਰਫੋਂ ਮੋਬਾਈਲ ਨੰਬਰ ਦੇ ਵਿਰੁੱਧ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਅਜਿਹੇ ਸਿਮ ਦੀਆਂ ਆਊਟਗੋਇੰਗ ਕਾਲਾਂ ਨੂੰ 5 ਦਿਨਾਂ ਦੇ ਅੰਦਰ ਅਤੇ ਇਨਕਮਿੰਗ ਕਾਲਾਂ ਨੂੰ 10 ਦਿਨਾਂ ਦੇ ਅੰਦਰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਜਦੋਂਕਿ ਸਿਮ 15 ਦਿਨਾਂ ਵਿਚ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ।ਕਿਸੇ ਨੂੰ ਕਿੰਨੇ ਸਿਮ ਰੱਖਣ ਦਾ ਅਧਿਕਾਰ ਹੈ, ਜਾਣੋ

ਦੂਰਸੰਚਾਰ ਵਿਭਾਗ ਦੇ ਨਵੇਂ ਨਿਯਮਾਂ ਮੁਤਾਬਕ ਭਾਰਤ ਦਾ ਕੋਈ ਵੀ ਨਾਗਰਿਕ ਆਪਣੇ ਨਾਂ ‘ਤੇ ਵੱਧ ਤੋਂ ਵੱਧ 9 ਸਿਮ ਰੱਖ ਸਕਦਾ ਹੈ। ਜਦਕਿ ਜੰਮੂ-ਕਸ਼ਮੀਰ ਅਤੇ ਉੱਤਰ-ਪੂਰਬ ਸਮੇਤ 6 ਸਿਮ ਰੱਖਣ ਦੀ ਛੋਟ ਹੈ। ਨਵੇਂ ਨਿਯਮਾਂ ਮੁਤਾਬਕ ਇਕ ਆਈਡੀ ‘ਤੇ 9 ਤੋਂ ਵੱਧ ਸਿਮ ਰੱਖਣਾ ਗੈਰ-ਕਾਨੂੰਨੀ ਹੋਵੇਗਾ। ਆਨਲਾਈਨ ਧੋਖਾਧੜੀ, ਇਤਰਾਜ਼ਯੋਗ ਕਾਲਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ...

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments