Sunday, November 17, 2024
Home Punjab Punjab Election 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਸੂਚੀ...

Punjab Election 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਸੰਸਦ ਮੈਂਬਰਾਂ ਅਤੇ ਉੱਘੇ ਖਿਡਾਰੀਆਂ, ਸਮਾਜ ਸੇਵੀ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਭਾਗੀਦਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਪਾਰਟੀ ਦੇ ਦਫ਼ਤਰ ਸਕੱਤਰ ਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਜਲਦੀ ਹੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰੇਗੀ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ: ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਸ: ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਸ: ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸ: ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ: ਸਰਵਣ ਸਿੰਘ ਫਿਲੌਰ/ ਸ: ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਸ: ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਸ: ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਸ: ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments