Saturday, May 18, 2024
Home International ਅਮਰੀਕਾ ਦੀ ਇਕ ਅਦਾਲਤ ਨੇ ਚਾਰ ਭਾਰਤੀਆਂ ਦੀ ਮੌਤ ਦੇ ਮਾਮਲੇ 'ਚ...

ਅਮਰੀਕਾ ਦੀ ਇਕ ਅਦਾਲਤ ਨੇ ਚਾਰ ਭਾਰਤੀਆਂ ਦੀ ਮੌਤ ਦੇ ਮਾਮਲੇ ‘ਚ ਮਨੁੱਖੀ ਤਸਕਰੀ ਦੇ ਦੋਸ਼ੀ ਨੂੰ ਬਿਨਾਂ ਬਾਂਡ ਦੇ ਛੱਡਿਆ

ਨਿਊਯਾਰਕ (ਪੀਟੀਆਈ) : ਅਮਰੀਕਾ ਦੀ ਇਕ ਅਦਾਲਤ ਨੇ ਫਲੋਰੀਡਾ ਵਾਸੀ ਮਨੁੱਖੀ ਤਸਕਰੀ ਦੇ ਦੋਸ਼ੀ ਨੂੰ ਕੁਝ ਸ਼ਰਤਾਂ ਦੇ ਨਾਲ ਬਿਨਾਂ ਬਾਂਡ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ। ਉਸ ਨੂੰ ਪਿਛਲੇ ਹਫ਼ਤੇ ਦੋ ਭਾਰਤੀ ਦੇ ਅਮਰੀਕਾ ’ਚ ਨਾਜਾਇਜ਼ ਇਮੀਗ੍ਰੇਸ਼ਨ ਤੇ ਚਾਰ ਹੋਰਨਾਂ ਦੀ ਕੈਨੇਡਾ ਨੇੜੇ ਠੰਢ ਨਾਲ ਮੌਤ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ।

 

47 ਸਾਲਾ ਸਟੀਵ ਸ਼ੈਂਡ ਤੇ ਅਮਰੀਕੀ ਕਾਨੂੰਨ ਦੀ ਉਲੰਘਣਾ ਕਰ ਕੇ ਵਿਦੇਸ਼ੀਆਂ ਨੂੰ ਦੇਸ਼ ’ਚ ਨਾਜਾਇਜ਼ ਢੰਗ ਨਾਲ ਲਿਆਉਣ ਦਾ ਦੋਸ਼ ਹੈ। ਉਹ 20 ਜਨਵਰੀ ਨੂੰ ਮਿਸੋਟਾ ਸਥਿਤ ਜ਼ਿਲ੍ਹਾ ਕੋਰਟ ਦੀ ਮੈਜਿਸਟ੍ਰੇਟ ਹਿਲਡੀ ਬਾਊਬੀਰ ਦੇ ਸਾਹਮਣੇ ਪਹਿਲੀ ਵਾਰ ਪੇਸ਼ ਹੋਇਆ ਸੀ ਜਦੋਂ ਉਸ ਨੂੰ 25 ਜਨਵਰੀ ਤਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ। ਅਮਰੀਕੀ ਅਖ਼ਬਾਰ ਗ੍ਰਾਂਡ ਫੋਰਕਸ ਹੇਰਾਲਡ ਮੁਤਾਬਕ ਸ਼ੈਂਡ ਨੂੰ ਸੋਮਵਾਰ ਨੂੰ ਵਰਚੁਅਲ ਤਰੀਕੇ ਨਾਲ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਕੇਸ ਪੈਂਡਿੰਗ ਰਹਿਣ ਤਕ ਬਿਨਾਂ ਸ਼ਰਤ ਦੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਰਿਪੋਰਟ ਮੁਤਾਬਕ 30 ਮਿੰਟ ਦੀ ਸੁਣਵਾਈ ਦੌਰਾਨ ਸ਼ੈਂਡ ਨੇ ਕੋਈ ਟਿੱਪਣੀ ਨਹੀਂ ਕੀਤੀ। ਇਹ ਸਿਰਫ ‘ਯੈੱਸ ਮੈਸ, ਯੈੱਸ ਯੁਅਰ ਆਨਰ’ ਕਰਦਾ ਰਿਹਾ। ਰਿਹਾਈ ਦੀਆਂ ਸ਼ਰਤਾਂ ਤਹਿਤ ਉਸ ਨੂੰ ਪਾਸਪੋਰਟ ਸਰੰਡਰ ਕਰਨ ਦੇ ਨਾਲ ਸੁਣਵਾਈ ਦੌਰਾਨ ਕੋਰਟ ’ਚ ਪੇਸ਼ ਹੋਣਾ ਹੋਵੇਗਾ। ਉਸ ਨੂੰ ਸਬੂਤਾਂ ਤੇ ਗਵਾਹਾਂ ਤੋਂ ਦੂਰ ਰਹਿਣਾ ਹੋਵੇਗਾ। ਜੇ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਜੇਲ੍ਹ ਜਾਣਾ ਪਵੇਗਾ।

ਜ਼ਿਕਰਯੋਗ ਹੈ ਕਿ ਸ਼ੈਂਡ ਆਪਣੀ ਵੈਨ ’ਚ ਦੋ ਭਾਰਤੀਆਂ ਨੂੰ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਕੈਨੇਡਾ ਤੋਂ ਲਿਆ ਕੇ ਅਮਰੀਕਾ ਲਿਆਇਆ ਸੀ। ਉਸ ਨੂੰ ਕੈਨੇਡਾ-ਅਮਰੀਕਾ ਸਰਹੱਦ ਦੇ ਦੋ ਕਿਲੋਮੀਟਰ ਦੂਰ ਦਿਹਾਤੀ ਇਲਾਕੇ ’ਚ ਫੜਿਆ ਗਿਆ ਸੀ। ਜਦੋਂ ਦੋਵਾਂ ਭਾਰਤੀਆਂ ਤੇ ਸ਼ੈਂਡ ਨੂੰ ਪੇਂਬਿਨਾ ਬਾਰਡਰ ਚੌਕੀ ’ਤੇ ਲਿਆਂਦਾ ਜਾ ਰਿਹਾ ਸੀ ਤਾਂ ਉੱਥੋਂ ਸੁਰੱਖਿਆ ਏਜੰਸੀਆਂ ਨੂੰ ਪੰਜ ਹੋਰ ਭਾਰਤੀ ਮਿਲੇ ਸਨ। ਉਨ੍ਹਾਂ ਕੋਲ ਚਾਰ ਭਾਰਤੀਆਂ ਦਾ ਇਕ ਬੈਗ ਸੀ, ਜੋ ਅੱਗੇ ਨਿਕਲ ਗਏ ਸਨ। ਇਸ ਦੌਰਾਨ 19 ਜਨਵਰੀ ਨੂੰ ਖ਼ਬਰ ਮਿਲੀ ਕਿ ਰਾਇਲ ਮਾਊਂਟਡ ਕੈਨੇਡਾ ਪੁਲਿਸ ਨੂੰ ਚਾਰ ਲਾਸ਼ਾਂ ਮਿਲੀਆਂ ਹਨ, ਜੋ ਬਰਫ਼ ਤੇ ਠੰਡ ਕਾਰਨ ਜੰਮ ਗਈਆਂ ਹਨ। ਇਹ ਉਨ੍ਹਾਂ ਭਾਰਤੀਆਂ ਦੀਆਂ ਲਾਸ਼ਾਂ ਸਨ ਜੋ ਪੰਜਾਂ ਲੋਕਾਂ ਤੋਂ ਵੱਖ ਹੋ ਗਏ ਸਨ।

ਗੁਜਰਾਤ ਦੇ ਰਹਿਣ ਵਾਲੇ ਸਨ ਚਾਰੇ ਭਾਰਤੀ

ਜਾਣਕਾਰੀ ਮੁਤਾਬਕ ਠੰਢ ਕਾਰਨ ਮਾਰੇ ਗਏ ਚਾਰੇ ਭਾਰਤੀ ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਮਿ੍ਰਤਕਾਂ ’ਚ 35 ਸਾਲ ਦੇ ਜਗਦੀਸ਼ ਪਟੇਲ, 33 ਸਾਲ ਦੀ ਉਨ੍ਹਾਂ ਦੀ ਪਤਨੀ ਵੈਸ਼ਾਲੀ, 13 ਸਾਲ ਦੀ ਧੀ ਵਿਹਾਂਗੀ ਤੇ ਤਿੰਨ ਸਾਲ ਦਾ ਪੁੱਤਰ ਧਾਰਮਿਕ ਸ਼ਾਮਲ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments