ਅੰਮ੍ਰਿਤਸਰ — ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਹਮੋ-ਸਾਹਮਮਣੇ ਹੋਣ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮਜੀਠੀਆ ਨੂੰ ਅੰਮ੍ਰਿਤਸਰ ਦੀ ਪੂਰਬੀ ਸੀਟ ਤੋਂ ਚੋਣ ਮੈਦਾਨ ‘ਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਉਤਰਾਰਿਆ ਗਿਆ ਹੈ। ਇਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਜੰਡਿਆਲਾ ਹਲਕੇ ਤੋਂ ਸਤਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ। ਇਸ ਦੇ ਨਾਲ ਹੀ ਰਸਮੀ ਤੌਰ ‘ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਵੀ ਲੰਬੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ।