Saturday, May 18, 2024
Home International ਉਤਰ ਕੋਰੀਆ ਨੇ ਸਭ ਤੋਂ ਲੰਬੀ ਦੂਰੀ ਦੀ ਮਿਜ਼ਾਈਲ ਦਾ ਕੀਤਾ ਪ੍ਰੀਖਣ

ਉਤਰ ਕੋਰੀਆ ਨੇ ਸਭ ਤੋਂ ਲੰਬੀ ਦੂਰੀ ਦੀ ਮਿਜ਼ਾਈਲ ਦਾ ਕੀਤਾ ਪ੍ਰੀਖਣ

ਸਿਓਲ : ਉਤਰ ਕੋਰੀਆ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਕਿ ਉਸ ਨੇ ਦਰਮਿਆਨੀ ਦੂਰੀ ਦੀ ਬੈਲੀਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ ਜੋ ਅਮਰੀਕਾ ਦੇ ਗਵਾਮ ਖੇਤਰ ਤੱਕ ਮਾਰ ਕਰਨ ਦੇ ਸਮਰਥ ਹੈ। ਹਾਲ ਦੇ ਸਾਲਾਂ ਵਿਚ ਇਹ ਉਤਰ ਕੋਰੀਆ ਦਾ ਸਭ ਤੋਂ ਵੱਡਾ ਮਿਜ਼ਾਈਲ ਪ੍ਰੀਖਣ ਹੈ। ਇਸ ਪ੍ਰੀਖਣ ਤੋ ਂਬਾਅਦ ਅਮਰੀਕਾ ਨੇ ਖੇਤਰ ਵਿਚ ਅਪਣੇ ਸਹਿਯੋਗੀ ਦੇਸ਼ਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਪ੍ਰਤੀਬੱਧਤਾ ਜਤਾਈ ਹੈ।

ਉਤਰੀ ਕੋਰੀਆ ਨੇ ਐਤਵਾਰ ਨੂੰ ਇਕ ਮਹੀਨੇ ਦੇ ਅੰਦਰ ਸੱਤਵੀਂ ਵਾਰ ਮਿਜ਼ਾਈਲ ਦਾ ਪ੍ਰੀਖਣ ਕੀਤਾ। ਇਸ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੇ ਕੰਮਕਾਜ ਸੰਭਾਲਣ ਤੋਂ ਬਾਅਦ ਦਾ ਸਭ ਤੋਂ ਤਾਕਤਵਰ ਮਿਜ਼ਾਈਲ ਪ੍ਰੀਖਣ ਦੱਸਿਆ ਜਾ ਰਿਹਾ ਹੈ। ਲੰਬੇ ਸਮੇਂ ਤੋਂ ਜਾਰੀ ਕੂਟਨੀਤੀ ਅੜਿੱਕਿਆਂ ਵਿਚਕਾਰ ਉੱਤਰੀ ਕੋਰੀਆ ਨੇ ਇਨ੍ਹਾਂ ਪ੍ਰੀਖਣਾਂ ਜ਼ਰੀਏ ਖੁਦ ‘ਤੇ ਲਾਗੂ ਪਾਬੰਦੀਆਂ ‘ਚ ਢਿੱਲ ਲਈ ਅਮਰੀਕਾ ਤੇ ਹੋਰ ਗੁਆਂਢੀ ਦੇਸ਼ਾਂ ‘ਤੇ ਦਬਾਅ ਬਣਾ ਰਿਹਾ ਹੈ। ਜਾਪਾਨ ਤੇ ਦੱਖਣੀ ਕੋਰੀਆ ਦੀਆਂ ਫ਼ੌਜਾਂ ਨੇ ਕਿਹਾ ਕਿ ਮਿਜ਼ਾਈਲ ਸੰਭਾਵਿਤ ਤੌਰ ‘ਤੇ ਵੱਧ ਤੋਂ ਵੱਧ 2,000 ਕਿਲੋਮੀਟਰ ਦੀ ਉਚਾਈ ‘ਤੇ ਪੁੱਜੀ ਤੇ ਸਮੁੰਦਰ ‘ਚ ਡਿੱਗਣ ਤੋਂ ਪਹਿਲਾਂ ਉਸ ਨੇ 800 ਕਿਲੋਮੀਟਰ ਦੀ ਦੂਰੀ ਤੈਅ ਕੀਤੀ।

ਇਸ ਤੋਂ ਪਤਾ ਲੱਗਦਾ ਹੈ ਕਿ ਉਤਰੀ ਕੋਰੀਆ ਨੇ ਸਾਲ 2017 ਤੋਂ ਬਾਅਦ ਪਹਿਲੀ ਵਾਰ ਆਪਣੀ ਸਭ ਤੋਂ ਲੰਬੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ। ਸਾਲ 2017 ‘ਚ ਉਸ ਨੇ ਜਾਪਾਨ ਦੇ ਉਪਰੋਂ ਮੱਧਮ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਤੇ ਤਿੰਨ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਸੀ, ਜੋ ਅਮਰੀਕਾ ਦੇ ਅੰਦਰ ਤੱਕ ਮਾਰ ਕਰਨ ‘ਚ ਸਮਰੱਥ ਹਨ। ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੀ ਐੱਮਰਜੈਂਸੀ ਬੈਠਕ ਬੁਲਾਈ, ਜਿੱਥੇ ਉਨ੍ਹਾਂ ਨੇ ਇਸ ਨੂੰ ਮੱਧਮ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਾਲ 2018 ‘ਚ ਉਤਰੀ ਕੋਰੀਆ ਵੱਲੋਂ ਪਰਮਾਣੂ ਹਥਿਆਰਾਂ ਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦਾ ਪ੍ਰੀਖਣ ਨਾ ਕਰਨ ਸਬੰਧੀ ਐਲਾਨਨਾਮੇ ਦੀ ਉਲੰਘਣਾ ਹੈ।

ਇਹ ਸੰਯੁਕਤ ਰਾਸ਼ਟਰ ਦੇ ਮਤਿਆਂ ਦੀ ਉਲੰਘਣਾ ਹੈ ਤੇ ਇਸ ਨਾਲ ਕੋਰੀਆਈ ਟਾਪੂ ਤੋਂ ਪਰਮਾਣੂ ਹਥਿਆਰਾਂ ਦੀ ਹਥਿਆਰਬੰਦੀ ਦੇ ਕੌਮਾਂਤਰੀ ਯਤਨਾਂ ਨੂੰ ਵੱਡਾ ਝਟਕਾ ਲੱਗਿਆ ਹੈ। ਉੱਤਰੀ ਕੋਰੀਆ ਨੂੰ ਤਣਾਅ ਵਧਾਉਣ ਵਾਲੀਆਂ ਹਰਕਤਾ ਰੋਕ ਕੇ ਅਮਰੀਕਾ ਤੇ ਦੱਖਣੀ ਕੋਰੀਆ ਸਮੇਤ ਕੌਮਾਂਤਰੀ ਭਾਈਚਾਰੇ ਵੱਲੋਂ ਦਿੱਤੀਆਂ ਗਈਆਂ ਗੱਲਬਾਤ ਦੀਆਂ ਤਜਵੀਜ਼ਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਜਾਪਾਨ ਦੇ ਰੱਖਿਆ ਮੰਤਰੀ ਨੋਬੁਓ ਕਿਸ਼ੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਉੱਤਰੀ ਕੋਰੀਆ ਨੇ ਸਾਲ 2017 ‘ਚ ਆਈਸੀਬੀਐਮ ਸ਼੍ਰੇਣੀ ਦੀ ਮਿਜ਼ਾਈਲ ਦਾ ਪ੍ਰੀਖਣ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਐਤਵਾਰ ਨੂੰ ਸਭ ਤੋਂ ਲੰਬੀ ਦੂਰੀ ਦੀ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ। ਦੇਸ਼ ਦੇ ਪ੍ਰਮੁੱਖ ਕੈਬਨਿਟ ਮੰਤਰੀ ਹਿਰੋਕਾਜੁ ਮਾਤਸੁਨੋ ਨੇ ਕਿਹਾ ਕਿ ਮਜ਼ਾਈਲ ਨੇ ਕਰੀਬ 30 ਮਿੰਟ ਤਕ ਉਡਾਣ ਭਰੀ ਤੇ ਜਾਪਾਨ ਦੇ ਵਿਸ਼ੇਸ਼ ਆਰਥਿਕ ਖੇਤਰ ਦੇ ਬਾਹਰ ਸਮੁੰਦਰ ‘ਚ ਡਿੱਗੀ। ਅਮਰੀਕਾ ਦੇ ਹਿੰਦ ਪ੍ਰਸ਼ਾਂਤ ਕਮਾਨ ਨੇ ਕਿਹਾ ਕਿ ਉਸ ਦਾ ਦੇਸ਼ ਉਤਰੀ ਕੋਰੀਆ ਦੇ ਪ੍ਰੀਖਣਾਂ ਦੀ ਨਿੰਦਾ ਕਰਦਾ ਹੈ। ਹਾਲਾਂਕਿ ਇਸ ਹਾਲੀਆ ਪ੍ਰੀਖਣ ਨਾਲ ਅਮਰੀਕਾ ਦੇ ਜਵਾਨਾਂ, ਇਲਾਕੇ ਜਾਂ ਸਹਿਯੋਗੀਆਂ ਨੂੰ ਫਿਲਹਾਲ ਕੋਈ ਖ਼ਤਰਾ ਨਹੀਂ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments