Sunday, September 29, 2024
Home Punjab ਸੀਐਮ ਚਿਹਰਾ ਐਲਾਨਣ ਤੋਂ ਬਾਅਦ ਕਾਂਗਰਸ ਨੂੰ ਝਟਕਾ, ਸੁਨੀਲ ਜਾਖੜ ਨੇ ਸੰਨਿਆਸ...

ਸੀਐਮ ਚਿਹਰਾ ਐਲਾਨਣ ਤੋਂ ਬਾਅਦ ਕਾਂਗਰਸ ਨੂੰ ਝਟਕਾ, ਸੁਨੀਲ ਜਾਖੜ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ

Punjab Elections 2022: ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਚੋਣ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਨੀਲ ਜਾਖੜ ਨੇ ਚੋਣ ਸਿਆਸਤ ਛੱਡਣ ਦਾ ਐਲਾਨ ਉਸੇ ਦਿਨ ਕੀਤਾ ਜਦੋਂ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀ ਹੈ।

 

ਸੁਨੀਲ ਜਾਖੜ ਨੇ ਆਪਣਾ ਦਰਦ ਬਿਆਨ ਕੀਤਾ ਹੈ। ਸੁਨੀਲ ਜਾਖੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਹ ਦਿੱਲੀ ਦੇ ਆਗੂਆਂ ਦੇ ਬਿਆਨ ਤੋਂ ਦੁਖੀ ਹਨ। ਸੁਨੀਲ ਜਾਖੜ ਨੇ ਕਿਹਾ, ‘ਪੰਜਾਬ ਧਰਮ ਨਿਰਪੱਖ ਸੂਬਾ ਹੈ। ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਦਿੱਲੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ਸਿੱਖ ਚਿਹਰੇ ਕੋਲ ਹੀ ਰਹਿਣੀ ਚਾਹੀਦੀ ਹੈ।’

ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੇ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਹਿੰਦੂ ਨਹੀਂ ਹੋਣਾ ਚਾਹੀਦਾ। ਇਸ ਬਿਆਨ ਤੋਂ ਸੁਨੀਲ ਜਾਖੜ ਨੂੰ ਠੇਸ ਪਹੁੰਚੀ ਹੈ। ਜਿਸ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ, ‘ਅੰਬਿਕਾ ਸੋਨੀ ਨੇ ਕਿਹਾ ਕਿ ਹਿੰਦੂ, ਸੂਬੇ ਦਾ ਮੁੱਖ ਮੰਤਰੀ ਨਹੀਂ ਬਣ ਸਕਦਾ। ਇਹ ਗੱਲ ਮੈਨੂੰ ਦੁਖੀ ਕਰਦੀ ਹੈ। ਮੈਂ ਚੋਣ ਰਾਜਨੀਤੀ ਛੱਡ ਰਿਹਾ ਹਾਂ। ਅੰਬਿਕਾ ਸੋਨੀ ਨੇ ਕਾਂਗਰਸ ਨੂੰ ਨੁਕਸਾਨ ਪਹੁੰਚਾਇਆ ਹੈ।’

ਸੀਐੱਮ ਦੀ ਰੇਸ ‘ਚ ਸਨ ਸੁਨੀਲ ਜਾਖੜ
ਹਾਲਾਂਕਿ ਸੁਨੀਲ ਜਾਖੜ ਨੇ ਕਾਂਗਰਸ ਨਾਲ ਬਣੇ ਰਹਿਣ ਦੀ ਗੱਲ ਕਹੀ ਹੈ। ਸਾਬਕਾ ਸੂਬਾ ਪ੍ਰਧਾਨ ਨੇ ਕਿਹਾ, ‘ਸਾਡੀ ਪਾਰਟੀ ‘ਚ ਅਜਿਹੇ ਲੋਕਾਂ ਦੀ ਕਮੀ ਨਹੀਂ ਹੈ ਜੋ ਮੁੱਖ ਮੰਤਰੀ ਬਣ ਸਕਣ। ਮੈਂ ਕਾਂਗਰਸ ਨਾਲ ਰਹਾਂਗਾ। ਨਵਜੋਤ ਸਿੰਘ ਸਿੱਧੂ ਵੀ ਇਸ ਦਰਦ ਨੂੰ ਮਹਿਸੂਸ ਕਰ ਰਹੇ ਹੋਣਗੇ। ਦੱਸ ਦਈਏ ਕਿ ਸੁਨੀਲ ਜਾਖੜ ਨੇ ਹਾਲ ਹੀ ‘ਚ ਦਾਅਵਾ ਕੀਤਾ ਸੀ ਕਿ ਅਮਰਿੰਦਰ ਸਿੰਘ ਦੀ ਕੁਰਸੀ ਛੱਡਣ ਤੋਂ ਬਾਅਦ 42 ਵਿਧਾਇਕ ਮੁੱਖ ਮੰਤਰੀ ਅਹੁਦੇ ਲਈ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਪਰ ਇਸ ਦੇ ਬਾਵਜੂਦ ਕਾਂਗਰਸ ਨੇ ਸੁਨੀਲ ਜਾਖੜ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments