Sunday, September 29, 2024
Home Punjab ਸੁਖਬੀਰ ਬਾਦਲ ਦਾ ਐਲਾਨ, 3100 ਰੁ. ਕਰਾਂਗੇ ਬੁਢਾਪਾ ਪੈਨਸ਼ਨ, 75 ਹਜ਼ਾਰ ਰੁ....

ਸੁਖਬੀਰ ਬਾਦਲ ਦਾ ਐਲਾਨ, 3100 ਰੁ. ਕਰਾਂਗੇ ਬੁਢਾਪਾ ਪੈਨਸ਼ਨ, 75 ਹਜ਼ਾਰ ਰੁ. ਦੇਵਾਂਗੇ ਸ਼ਗਨ

ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪ੍ਰਕਾਸ਼ ਸਿੰਘ ਬਾਦਲ ਦੇ ਵਿਰਸੇ ਨੂੰ ਅੱਗੇ ਤੋਰਦਿਆਂ ਕਮਜ਼ੋਰ ਵਰਗਾਂ ਦਾ ਜੀਵਨ ਮਿਆਰ ਉੱਚਾ ਚੁੱਕਣ ‘ਤੇ ਜ਼ੋਰ ਦੇਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਦੀ ਰਾਸ਼ੀ ਸਾਰੇ ਲਾਭਪਾਤਰੀਆਂ ਲਈ 75000 ਰੁਪਏ ਕੀਤੀ ਜਾਵੇਗੀ।

 

ਅਕਾਲੀ ਦਲ ਦੇ ਪ੍ਰਧਾਨ ਮਾਨਸਾ ਵਿੱਚ ਪਾਰਟੀ ਦੇ ਉਮੀਦਵਾਰ ਪ੍ਰੇਮ ਅਰੋੜਾ ਤੇ ਡਾ. ਨਿਸ਼ਾਨ ਸਿੰਘ ਦੇ ਹੱਕ ਵਿਚ ਭੀਖੀ ਅਤੇ ਬੁਢਲਾਡਾ ਵਿਚ ਜਨਤਕ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ।

ਸ. ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀਆਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਸਭ ਤੋਂ ਵੱਧ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਹੀ ਸੂਬੇ ਵਿਚ ਵਿਲੱਖਣ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਭਾਵੇਂ ਉਹ ਬੁਢਾਪਾ ਪੈਨਸ਼ਨ ਹੈ, ਆਟਾ ਦਾਲ ਸਕੀਮ ਜਾਂ ਫਿਰ ਸ਼ਗਨ ਸਕੀਮ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਆਪਣੇ ਵਾਅਦੇ ਨਿਭਾਏ ਹਨ ਤੇ ਕਦੇ ਵੀ ਵਾਅਦਿਆਂ ਤੋਂ ਨਹੀਂ ਭੱਜੇ।

ਉਹਨਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਸਰਕਾਰ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਅਸੀਂ ਬੁਢਾਪਾ ਪੈਨਸ਼ਨ 3100 ਰੁਪਏ ਪ੍ਰਤੀ ਮਹੀਨਾ ਕਰ ਦਿਆਂਗੇ ਅਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਦੇ ਵਿਆਹ ਵਾਸਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 75000 ਰੁਪਏ ਪ੍ਰਤੀ ਮਹੀਨਾ ਕਰ ਦਿਆਂਗੇ।

our government will give

ਸਰਦਾਰ ਬਾਦਲ ਨੇ ਕਿਹਾ ਕਿ ਭਲਾਈ ਸਕੀਮਾਂ ਦੇ ਅੱਜ ਕੀਤੇ ਦੋ ਐਲਾਨ ਪਾਰਟੀ ਵੱਲੋਂ ਪਹਿਲਾਂ ਐਲਾਨੇ 13 ਨੁਕਾਤੀ ਏਜੰਡੇ ਨਾਲੋਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਮਿਲੇ ਮੰਗ ਪੱਤਰਾਂ ਦੇ ਆਧਾਰ ‘ਤੇ ਕੀਤੇ ਐਲਾਨਾਂ ਨਾਲੋਂ ਵੱਖਰੇ ਹਨ। ਉਹਨਾਂ ਕਿਹਾ ਕਿ 13 ਨੁਕਾਤੀ ਏਜੰਡੇ ਦੇ ਹਿੱਸੇ ਵਜੋਂ ਬੀਪੀਐੱਲ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ, ਸਾਰੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 400 ਯੁਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ, ਉਚੇਰੀ ਸਿੱਖਿਆ ਲਈ 10 ਲੱਖ ਰੁਪਏ ਦਾ ਸਟੂਡੈਂਟ ਕਾਡਰ ਹੋਵੇਗਾ, 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, 1 ਲੱਖ ਸਰਕਾਰੀ ਨੌਕਰੀਆਂ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇਗੀ, ਬੇਘਰੇ ਲੋਕਾਂ ਨੂੰ ਪੰਜ ਲੱਖ ਮਕਾਨ ਮੁਫਤ ਬਣਾ ਕੇ ਦਿੱਤੇ ਜਾਣਗੇ ਤੇ ਲੋੜਵੰਦਾਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਕਿਸਾਨਾਂ ਵਾਸਤੇ ਖੇਤੀ ਲਾਗਤ ਘਟਾਉਣ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ‘ਤੇ ਖੇਤੀਬਾੜੀ ਲਈ ਡੀਜ਼ਲ 10 ਲੱਖ ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਸਿੱਖਿਆ ਅਤੇ ਸਿਹਤ ‘ਤੇ ਧਿਆਨ ਕੇਂਦਰਤ ਕਰੇਗੀ ਅਤੇ ਹਰ ਬਲਾਕ ਵਿਚ ਮੈਗਾ ਸਕੂਲ ਬਣਾ ਕੇ ਮਿਆਰੀ ਸਿੱਖਿਆ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਹਰ ਹਲਕੇ ਵਿਚ ਇਕ ਵੱਡਾ ਹਸਪਤਾਲ ਤੇ ਹਰੇਕ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ।

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

ਨੌਜਵਾਨਾਂ ਨੂੰ ਹੋਰ ਮੌਕੇ ਪ੍ਰਦਾਨ ਕਰਨ ਦੀ ਜ਼ਰੂਰਤ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਮੈਡੀਕਲ ਕਾਲਜਾਂ ਸਮੇਤ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕਰਾਂਗੇ ਤੇ ਉਹਨਾਂ ਦੀ ਟਿਊਸ਼ਨ ਫੀਸ ਵੀ ਭਰਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪ੍ਰਾਈਵੇਟ ਵਿਚ 75 ਫੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣਗੀਆਂ।

ਭੀਖੀ ਤੇ ਬੁਢਲਾਡਾ ਹਲਕਿਆਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਹਲਕਿਆਂ ਵਿਚ ਸਾਰੇ ਸਿੰਜਾਈ ਕੰਮ ਜੋ ਖਾਲਾਂ ਦੇ ਅਖੀਰ ਵਿਚ ਲਟਕ ਰਹੇ ਹਨ, ਮੁਕੰਮਲ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਇਲਾਕੇ ਵਿਚ ਜਲ ਸਪਲਾਈ ਸੁਧਾਰਨ ਵਾਸਤੇ ਸਰਕਾਰ ਦੇ ਖਰਚੇ ‘ਤੇ ਜ਼ਮੀ ਕਾਲਜਾਂ ਨੁੰ ਜ਼ਮੀਨਦੋਜ਼ ਜਲ ਪਾਈਪਾਂ ਪ੍ਰਦਾਨ ਕੀਤੀਆਂ ਜਾਣਗੀਆਂ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments