Saturday, May 18, 2024
Home Uncategorized ਹਰਭਜਨ ਸਿੰਘ ਨੂੰ ਰਾਜ ਸਭਾ ਭੇਜ ਸਕਦੀ ਹੈ 'ਆਪ', ਸਪੋਰਟਸ ਯੂਨੀਵਰਸਿਟੀ ਦੀ...

ਹਰਭਜਨ ਸਿੰਘ ਨੂੰ ਰਾਜ ਸਭਾ ਭੇਜ ਸਕਦੀ ਹੈ ‘ਆਪ’, ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਸੌਂਪਣਗੇ ਭਗਵੰਤ ਮਾਨ !

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੂੰ ਰਾਜ ਸਭਾ ‘ਚ ਭੇਜ ਸਕਦੀ ਹੈ। ਭਰੋਸੇਯੂਗ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਭਜਨ ਸਿੰਘ ਨੂੰ ਰਾਜ ਸਭਾ ਦੀ ਸੀਟ ਦੇਣ ਦੀ ਪੇਸ਼ਕਸ਼ ਵੀ ਕੀਤੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਹਰਭਜਨ ਸਿੰਘ ਰਾਜ ਸਭਾ ‘ਚ ਜਾਣ ਲਈ ਤਿਆਰ ਹਨ ਪਰ ਆਖ਼ਰੀ ਫ਼ੈਸਲਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਜਾਣਾ ਹੈ।

ਪੰਜਾਬ ‘ਚ ਪੰਜ ਰਾਜ ਸਭਾ ਮੈਂਬਰਾਂ ਦੀ ਚੋਣ ਲਈ 14 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 21 ਮਾਰਚ ਤਕ ਭੇਜੇ ਜਾਣ ਵਾਲੇ ਮੈਂਬਰਾਂ ਨੇ ਆਪਣੇ ਕਾਗ਼ਜ਼ ਭਰਨੇ ਹਨ। ਅਜਿਹੇ ‘ਚ ਪਾਰਟੀ ਕੋਲ ਰਾਜ ਸਭਾ ‘ਚ ਭੇਜਣ ਵਾਲੇ ਮੈਂਬਰਾਂ ਦੀ ਚੋਣ ਕਰਨ ਲਈ ਸਿਰਫ਼ ਪੰਜ ਦਿਨਾਂ ਦਾ ਸਮਾਂ ਬਚਿਆ ਹੈ। ਵਿਧਾਨ ਸਬਾ ਚੋਣਾਂ ‘ਚ 117 ਵਿਚੋਂ ਆਪ ਨੂੰ 92 ਸੀਟਾਂ ਮਿਲੀਆਂ ਹਨ।

ਅਜਿਹੇ ‘ਚ ਇਹ ਤੈਅ ਹੈ ਕਿ ਸਾਰੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਮੈਂਬਰ ਹੀ ਰਾਜ ਸਭਾ ਲਈ ਚੁਣੇ ਜਾਣਗੇ। ਪੰਜਾਬ ‘ਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ ਦੋ ਵਾਰ (ਪਹਿਲਾਂ ਤਿੰਨ ਸੀਟਾਂ ਤੇ ਫਿਰ ਦੋ ਸੀਟਾਂ ਲਈ) ਵੋਟਿੰਗ ਕੀਤੀ ਜਾਵੇਗੀ। ਪੰਜਾਬ ਵਿਦਾਨ ਸਭਾ ਦਾ ਇਜਲਾਸ ਵੀ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ ਤੇ ਸਾਰੇ ਵਿਧਾਇਕਾਂ ਨੂੰ ਸਹੁੰ ਦਿਵਾਈ ਜਾਵੇਗੀ। ਇਸ ਪਿੱਛੋਂ ਸਾਰੇ ਵਿਧਾਇਕ 31 ਮਾਰਚ ਨੂੰ ਰਾਜ ਸਭਾ ਮੈਂਬਰਾਂ ਦੀ ਚੋਣ ਲਈ ਵੋਟਿੰਗ ਕਰ ਸਕਣਗੇ%

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...
- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments