Thursday, May 23, 2024
Home India ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ...

ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ- ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਾਲੇ ਅੱਜ ਯਾਨੀ ਸ਼ਨੀਵਾਰ ਨੂੰ ਚੋਣਾਵੀਂ ਗਠਜੋੜ ਹੋ ਗਿਆ ਹੈ। ਇਸ ਦਰਮਿਆਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਵਧਾਈ ਦਿੱਤੀ ਅਤੇ ਪੰਜਾਬ ਆਉਣ ਦਾ ਸੱਦਾ ਦਿੱਤਾ।ਹੁਣ ਇਸ ਗਠਜੋੜ ‘ਤੇ ਖ਼ੁਸ਼ੀ ਪ੍ਰਗਟਾਉਂਦਿਆ ਮਾਇਆਵਤੀ ਨੇ ਟਵੀਟ ਕਰ ਕੇ ਕਿਹਾ ਕਿ,”ਪੰਜਾਬ ‘ਚ ਅੱਜ ਸ਼੍ਰੋਮਣੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਇਕ ਨਵੀਂ ਸਿਆਸੀ ਅਤੇ ਸਮਾਜਿਕ ਪਹਿਲ ਹੈ। ਜੋ ਯਕੀਨੀ ਤੌਰ ‘ਤੇ ਰਾਜ ‘ਚ ਜਨਤਾ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਇਤਿਹਾਸਕ ਕਦਮ ਲਈ ਲੋਕਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ।”
ਇਕ ਹੋਰ ਟਵੀਟ ਕਰਦੇ ਹੋਏ ਮਾਇਆਵਤੀ ਨੇ ਕਿਹਾ ਕਿ ਉਂਝ ਤਾਂ ਪੰਜਾਬ ‘ਚ ਸਮਾਜ ਦਾ ਹਰ ਤਬਕਾ ਕਾਂਗਰਸ ਪਾਰਟੀ ਦੇ ਸ਼ਾਸਨ ‘ਚ ਇੱਥੇ ਪੈਦਾ ਗਰੀਬੀ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਆਦਿ ਨਾਲ ਜੂਝ ਰਿਹਾ ਹੈ ਪਰ ਇਸ ਦੀ ਸਭ ਤੋਂ ਜ਼ਿਆਦਾ ਮਾਰ ਦਲਿਤਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਆਦਿ ‘ਤੇ ਪੈ ਰਹੀ ਹੈ, ਜਿਸ ਨਾਲ ਮੁਕਤੀ ਪਾਉਣ ਲਈ ਆਪਣੇ ਇਸ ਗਠਜੋੜ ਨੂੰ ਕਾਮਯਾਬ ਬਣਾਉਣਾ ਬਹੁਤ ਜ਼ਰੂਰੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਾਰੀ ਜਨਤਾ ਤੋਂ ਅਪੀਲ ਹੈ ਕਿ ਉਹ ਅਕਾਲੀ ਦਲ ਅਤੇ ਬਸਪਾ ਵਿਚਾਲੇ ਅੱਜ ਹੋਏ ਇਸ ਇਤਿਹਾਸਕ ਗਠਜੋੜ ਨੂੰ ਆਪਣਾ ਪੂਰਾ ਸਮਰਥਨ ਦਿੰਦੇ ਹੋਏ ਇੱਥੇ 2022 ਦੇ ਸ਼ੁਰੂ ‘ਚ ਹੀ ਹੋਣ ਵਾਲੀ ਵਿਧਾਨ ਸਭਾ ਆਮ ਚੋਣਾਂ ‘ਚ ਇਸ ਗਠਜੋੜ ਦੀ ਸਰਕਾਰ ਬਣਵਾਉਣ ‘ਚ ਪੂਰੇ ਜੀ-ਜਾਨ ਨਾਲ ਹੁਣ ਤੋਂ ਹੀ ਜੁਟ ਜਾਣ।

RELATED ARTICLES

ਭੈਣ-ਭਰਾ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ 74 ਲੱਖ ਰੁਪਏ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਗ੍ਰਿਫ਼ਤਾਰ

ਪਾਇਲ: ਪਾਇਲ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਸ ਨੇ ਭੈਣ-ਭਰਾ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ 74 ਲੱਖ ਰੁਪਏ ਦੀ ਠੱਗੀ...

ਕੈਨੇਡਾ ਪਹੁੰਚਣ ਤੋਂ ਪਹਿਲਾਂ ਉੱਜੜ ਗਿਆ ਪਰਿਵਾਰ… ਸੜਕ ਹਾਦਸੇ ’ਚ 3 ਦੀ ਮੌਤ

ਕੈਨੇਡਾ ਪਹੁੰਚਣ ਤੋਂ ਪਹਿਲਾਂ ਉੱਜੜ ਗਿਆ ਪਰਿਵਾਰ... ਸੜਕ ਹਾਦਸੇ ’ਚ 3 ਦੀ ਮੌਤ ਭਿੱਖੀਵਿੰਡ: ਹਰੀਕੇ ਭਿੱਖੀਵਿੰਡ ਰੋਡ ਤੇ ਦੇਰ ਸ਼ਾਮ ਕਾਰ ਦੇ ਅਣਪਛਾਤੇ ਵਾਹਨ ਨਾਲ...

ਅੰਦੋਲਨ ਦਾ 100ਵਾਂ ਦਿਨ ਮਨਾਉਣ ਸ਼ੰਭੂ ਬਾਰਡਰ ’ਤੇ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਤੋਂ ਪੁੱਜ ਰਹੇ ਨੇ ਕਿਸਾਨ

ਅੰਦੋਲਨ ਦਾ 100ਵਾਂ ਦਿਨ ਮਨਾਉਣ ਸ਼ੰਭੂ ਬਾਰਡਰ ’ਤੇ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਤੋਂ ਪੁੱਜ ਰਹੇ ਨੇ ਕਿਸਾਨ ਸ਼ੰਭੂ (ਪਟਿਆਲਾ): ਭਲਕੇ ਅੰਦੋਲਨ ਦੇ 100ਵੇਂ ਦਿਨ...

LEAVE A REPLY

Please enter your comment!
Please enter your name here

- Advertisment -

Most Popular

ਭੈਣ-ਭਰਾ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ 74 ਲੱਖ ਰੁਪਏ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਗ੍ਰਿਫ਼ਤਾਰ

ਪਾਇਲ: ਪਾਇਲ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਸ ਨੇ ਭੈਣ-ਭਰਾ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ 74 ਲੱਖ ਰੁਪਏ ਦੀ ਠੱਗੀ...

ਕੈਨੇਡਾ ਪਹੁੰਚਣ ਤੋਂ ਪਹਿਲਾਂ ਉੱਜੜ ਗਿਆ ਪਰਿਵਾਰ… ਸੜਕ ਹਾਦਸੇ ’ਚ 3 ਦੀ ਮੌਤ

ਕੈਨੇਡਾ ਪਹੁੰਚਣ ਤੋਂ ਪਹਿਲਾਂ ਉੱਜੜ ਗਿਆ ਪਰਿਵਾਰ... ਸੜਕ ਹਾਦਸੇ ’ਚ 3 ਦੀ ਮੌਤ ਭਿੱਖੀਵਿੰਡ: ਹਰੀਕੇ ਭਿੱਖੀਵਿੰਡ ਰੋਡ ਤੇ ਦੇਰ ਸ਼ਾਮ ਕਾਰ ਦੇ ਅਣਪਛਾਤੇ ਵਾਹਨ ਨਾਲ...

ਲੰਡਨ-ਸਿੰਗਾਪੁਰ ਉਡਾਣ ਨੂੰ ਝਟਕੇ, ਯਾਤਰੀ ਦੀ ਮੌਤ ਤੇ ਕਈ ਜ਼ਖ਼ਮੀ

ਲੰਡਨ-ਸਿੰਗਾਪੁਰ ਉਡਾਣ ਨੂੰ ਝਟਕੇ, ਯਾਤਰੀ ਦੀ ਮੌਤ ਤੇ ਕਈ ਜ਼ਖ਼ਮੀ ਬੈਂਕਾਕ: ਸਿੰਗਾਪੁਰ ਏਅਰਲਾਈਨਜ਼ ਨੇ ਕਿਹਾ ਕਿ ਲੰਡਨ-ਸਿੰਗਾਪੁਰ ਉਡਾਣ ‘ਚ ਟਰਬਿਊਲੈਂਸ (ਝਟਕੇ) ਕਾਰਨ ਇਕ ਵਿਅਕਤੀ ਦੀ...

ਨਿੱਝਰ ਕਾਂਡ: ਚਾਰ ਮੁਲਜ਼ਮ ਅਦਾਲਤ ’ਚ ਪੇਸ਼, ਖ਼ਾਲਿਸਤਾਨ ਪੱਖੀਆਂ ਨੇ ਪ੍ਰਦਰਸ਼ਨ ਕੀਤਾ

ਨਿੱਝਰ ਕਾਂਡ: ਚਾਰ ਮੁਲਜ਼ਮ ਅਦਾਲਤ ’ਚ ਪੇਸ਼, ਖ਼ਾਲਿਸਤਾਨ ਪੱਖੀਆਂ ਨੇ ਪ੍ਰਦਰਸ਼ਨ ਕੀਤਾ ਓਟਵਾ: ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁਲਜ਼ਮ ਚਾਰ ਭਾਰਤੀ ਨਾਗਰਿਕਾਂ...

Recent Comments