Friday, May 17, 2024
Home India ਬਚਪਨ ਦੇ ਦਿਨਾਂ ਨੂੰ ਯਾਦ ਕਰਕੇ ਆਮਿਰ ਦੀਆਂ ਅੱਖਾਂ ਨਮ ਹੋ ਗਈਆਂ,...

ਬਚਪਨ ਦੇ ਦਿਨਾਂ ਨੂੰ ਯਾਦ ਕਰਕੇ ਆਮਿਰ ਦੀਆਂ ਅੱਖਾਂ ਨਮ ਹੋ ਗਈਆਂ, ਕਿਹਾ- ਸਕੂਲ ਦੀ ਫ਼ੀਸ ਨਾ ਦੇਣ ‘ਤੇ ਭਰੀ ਸਭਾ…’

ਮੁੰਬਈ- ਅਦਾਕਾਰ ਆਮਿਰ ਖ਼ਾਨ ਨੇ ਬਾਲੀਵੁੱਡ ‘ਚ ਖ਼ਾਸ ਪਛਾਣ ਬਣਾਈ ਹੈ। ਅਦਾਕਾਰ ਨੇ ਇੱਥੇ ਤੱਕ ਪਹੁੰਚਣ ਲਈ ਕਾਫ਼ੀ ਸੰਘਰਸ਼ ਕੀਤਾ ਹੈ। ਹਾਲ ਹੀ ‘ਚ ਅਦਾਕਾਰ ਨੇ ਇਕ ਇੰਟਰਵਿਊ ‘ਚ ਆਪਣੇ ਬਚਪਨ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਕਰਜ਼ੇ ‘ਚ ਡੁੱਬਿਆ ਹੋਇਆ ਸੀ। ਅਦਾਕਾਰ ਨੂੰ ਸਕੂਲ ‘ਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਆਮਿਰ ਖ਼ਾਨ ਨੇ ਕਿਹਾ ਕਿ ‘ਜਦੋਂ ਉਨ੍ਹਾਂ ਦੇ ਪਰਿਵਾਰ ‘ਤੇ ਬਹੁਤ ਕਰਜ਼ਾ ਸੀ। ਆਪਣੇ ਸਕੂਲ ਦੇ ਦਿਨਾਂ ਦੌਰਾਨ ਛੇਵੀਂ ਜਮਾਤ ਦੀ ਫ਼ੀਸ 6 ਰੁਪਏ, ਸੱਤਵੀਂ ਜਮਾਤ ਦੀ ਫ਼ੀਸ 7 ਰੁਪਏ ਅਤੇ ਅੱਠਵੀਂ ਜਮਾਤ ਦੀ 8 ਰੁਪਏ ਸੀ। ਫ਼ਿਰ ਵੀ ਆਮਿਰ ਅਤੇ ਉਸ ਦੇ ਭੈਣਾਂ-ਭਰਾਵਾਂ ਨੂੰ ਆਪਣੀ ਫ਼ੀਸ ਅਦਾ ਕਰਨ ‘ਚ ਹਮੇਸ਼ਾ ਦੇਰ ਹੁੰਦੀ ਸੀ। ਇਕ-ਦੋ ਵਾਰ ਚੇਤਾਵਨੀ ਦੇਣ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਨੇ ਭਰੀ ਸਭਾ ‘ਚ ਅਦਾਕਾਰ ਦੇ ਨਾਂ ਦਾ ਐਲਾਨ ਕੀਤਾ ਚੇਤਾਵਨੀ ਵੀ ਦਿੱਤੀ ਸੀ। ਇਹ ਦੱਸਦੇ ਹੋਏ ਆਮਿਰ ਦੀਆਂ ਅੱਖਾਂ ‘ਚ ਹੰਝੂ ਆ ਗਏ।

ਤੁਹਾਨੂੰ ਦੱਸ ਦੇਈਏ ਕਿ ਆਮਿਰ ਖ਼ਾਨ ਫ਼ਿਲਮ ਨਿਰਮਾਤਾ ਤਾਹਿਰ ਹੁਸੈਨ ਦੇ ਪੁੱਤਰ ਹਨ। ਅਦਾਕਾਰਾ ਦੀ ਮਾਂ ਦਾ ਨਾਂ ਜ਼ੀਨਤ ਹੁਸੈਨ ਹੈ। ਉਨ੍ਹਾਂ ਦੇ ਤਿੰਨ ਭੈਣ-ਭਰਾ ਹਨ ਫੈਜ਼ਲ ਖ਼ਾਨ, ਫ਼ਰਹਤ ਖ਼ਾਨ ਅਤੇ ਨਿਖ਼ਤ ਖ਼ਾਨ। ਅਦਾਕਾਰ ਉਨ੍ਹਾਂ ਸਭ ਤੋਂ ਵੱਡੇ ਹਨ। ਲੀਡ ਅਦਾਕਾਰ ਦੇ ਤੌਰ ‘ਤੇ ਆਮਿਰ ਦੀ ਪਹਿਲੀ ਫ਼ਿਲਮ ‘ਕਯਾਮਤ ਸੇ ਕਯਾਮਤ ਤਕ’ ਸੀ, ਜੋ ਬਾਕਸ ਆਫ਼ਿਸ ‘ਤੇ ਸੁਪਰਹਿੱਟ ਸਾਬਤ ਹੋਈ।

ਅਦਾਕਾਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਆਮਿਰ ਖ਼ਾਨ ਜਲਦ ਹੀ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ‘ਚ ਆਮਿਰ ਦੇ ਨਾਲ ਕਰੀਨਾ ਕਪੂਰ ਹੈ। ਇਹ ਫ਼ਿਲਮ 11 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments