Friday, May 17, 2024
Home India ਬਿਹਾਰ 'ਚ ਟੁੱਟਿਆ ਜੇਡੀਯੂ-ਭਾਜਪਾ ਗਠਜੋੜ, ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ,...

ਬਿਹਾਰ ‘ਚ ਟੁੱਟਿਆ ਜੇਡੀਯੂ-ਭਾਜਪਾ ਗਠਜੋੜ, ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਹੁਣ RJD ਨਾਲ ਮਿਲ ਕੇ ਬਣਾਉਣਗੇ ਸਰਕਾਰ

Bihar Political Crisis : ਬਿਹਾਰ ‘ਚ ਚੱਲ ਰਹੇ ਸਿਆਸੀ ਸੰਕਟ ਦਰਮਿਆਨ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜੇਡੀਯੂ ਨੇਤਾ ਨਿਤੀਸ਼ ਕੁਮਾਰ ਨੇ ਰਾਜ ਭਵਨ ‘ਚ ਰਾਜਪਾਲ ਫਾਗੂ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪਿਆ। ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਨਿਤੀਸ਼ ਕੁਮਾਰ ਨੇ ਕਿਹਾ ਕਿ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿੱਚ ਇਸ ਗੱਲ ‘ਤੇ ਸਹਿਮਤੀ ਬਣੀ ਹੈ ਕਿ ਸਾਨੂੰ ਐਨਡੀਏ ਛੱਡ ਦੇਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਨਿਤੀਸ਼ ਕੁਮਾਰ ਨੇ ਜੇਡੀਯੂ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੀਨੀਅਰ ਨੇਤਾਵਾਂ ਨਾਲ ਬੈਠਕ ਕੀਤੀ। ਇਸ ਬੈਠਕ ‘ਚ ਨਿਤੀਸ਼ ਕੁਮਾਰ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਜ਼ਲੀਲ ਕੀਤਾ ਹੈ ਅਤੇ ਜੇਡੀਯੂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਮੁੱਖ ਮੰਤਰੀ ਨੂੰ ਕਿਹਾ ਕਿ 2020 ਤੋਂ ਉਨ੍ਹਾਂ ਦਾ ਮੌਜੂਦਾ ਗਠਜੋੜ ਉਨ੍ਹਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਚਿਰਾਗ ਪਾਸਵਾਨ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਉਹ ਅਜਿਹੀ ਹੀ ਇਕ ਮਿਸਾਲ ਹਨ। ਸੀਐਮ ਨੇ ਕਿਹਾ ਕਿ ਜੇਕਰ ਉਹ ਹੁਣੇ ਸੁਚੇਤ ਨਹੀਂ ਹੋਏ ਤਾਂ ਇਹ ਪਾਰਟੀ ਲਈ ਚੰਗਾ ਨਹੀਂ ਹੋਵੇਗਾ।

ਜੇਡੀਯੂ ਦੇ ਸਾਰੇ ਨੇਤਾਵਾਂ ਨੇ ਨਿਤੀਸ਼ ਕੁਮਾਰ ਦਾ ਕੀਤਾ ਸਮਰਥਨ
ਜੇਡੀਯੂ ਦੀ ਬੈਠਕ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਸੀਐਮ ਨਿਤੀਸ਼ ਕੁਮਾਰ ਦੇ ਫੈਸਲੇ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਉਹ ਜੋ ਵੀ ਫੈਸਲਾ ਲੈਣਗੇ, ਉਹ ਹਮੇਸ਼ਾ ਉਨ੍ਹਾਂ ਦੇ ਨਾਲ ਰਹਿਣਗੇ। ਬੈਠਕ ਤੋਂ ਬਾਅਦ ਜਨਤਾ ਦਲ (ਯੂ) ਦੇ ਰਾਸ਼ਟਰੀ ਸੰਸਦੀ ਬੋਰਡ ਦੇ ਚੇਅਰਮੈਨ ਉਪੇਂਦਰ ਕੁਸ਼ਵਾਹਾ ਨੇ ਟਵੀਟ ਕੀਤਾ, “ਨਵੇਂ ਗਠਜੋੜ ਨੂੰ ਇਸ ਦੇ ਨਵੇਂ ਰੂਪ ਵਿੱਚ ਅਗਵਾਈ ਕਰਨ ਲਈ ਨਿਤੀਸ਼ ਕੁਮਾਰ ਨੂੰ ਵਧਾਈ।”

ਮਹਾਗਠਬੰਧਨ ਵੀ ਨਿਤੀਸ਼ ਕੁਮਾਰ ਨਾਲ
ਜੇਡੀਯੂ ਤੋਂ ਇਲਾਵਾ ਅੱਜ ਮਹਾਗਠਜੋੜ ਦੀ ਵੀ ਮੀਟਿੰਗ ਹੋਈ ਹੈ। ਇਸ ਬੈਠਕ ‘ਚ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ, ਐੱਮਐੱਲਸੀ ਅਤੇ ਰਾਜ ਸਭਾ ਸੰਸਦ ਮੈਂਬਰਾਂ ਨੇ ਪਾਰਟੀ ਨੇਤਾ ਤੇਜਸਵੀ ਯਾਦਵ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਹਨ। ਕਾਂਗਰਸ ਅਤੇ ਖੱਬੀਆਂ ਪਾਰਟੀਆਂ ਦੇ ਵਿਧਾਇਕ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਤੇਜਸਵੀ ਯਾਦਵ ਦੇ ਨਾਲ ਹਨ। ਰਾਸ਼ਟਰੀ ਜਨਤਾ ਦਲ ਦੇ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਸੀਐੱਮ ਲਾਲੂ ਪ੍ਰਸਾਦ ਯਾਦਵ ਵੀ ਹਰ ਹਰਕਤ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ ਪਰ ਤੇਜਸਵੀ ਯਾਦਵ ਹੀ ਸਭ ਕੁਝ ਕਰ ਰਹੇ ਹਨ। ਰਾਸ਼ਟਰੀ ਜਨਤਾ ਦਲ ਨਿਤੀਸ਼ ਕੁਮਾਰ ਦਾ ਸਮਰਥਨ ਕਰ ਸਕਦਾ ਹੈ।

ਭਾਜਪਾ ਆਗੂਆਂ ਨੇ ਵੀ ਕੀਤੀ ਮੀਟਿੰਗ
ਇਸ ਦੇ ਨਾਲ ਹੀ ਭਾਜਪਾ ਨੇ ਉੱਪ ਮੁੱਖ ਮੰਤਰੀ ਤਰਕਿਸ਼ੋਰ ਪ੍ਰਸਾਦ ਦੀ ਰਿਹਾਇਸ਼ ‘ਤੇ ਆਪਣੇ ਪ੍ਰਮੁੱਖ ਨੇਤਾਵਾਂ ਦੀ ਬੈਠਕ ਵੀ ਕੀਤੀ ਹੈ। ਬਿਹਾਰ ਸਰਕਾਰ ‘ਚ ਮੰਤਰੀ ਅਤੇ ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਅਸੀਂ ਆਪਣੀ ਪਾਰਟੀ ਨੂੰ ਮਜ਼ਬੂਤ ​​ਕਰਦੇ ਹਾਂ, ਅਸੀਂ ਕਿਸੇ ਹੋਰ ਪਾਰਟੀ ਨੂੰ ਕਮਜ਼ੋਰ ਨਹੀਂ ਕਰਦੇ। ਮੈਂ ਪਟਨਾ ਜਾ ਰਿਹਾ ਹਾਂ। ਪਾਰਟੀ ਲੀਡਰਸ਼ਿਪ ਇਸ ਮਾਮਲੇ ‘ਤੇ ਅਧਿਕਾਰਤ ਬਿਆਨ ਦੇਵੇਗੀ। ਅਸੀਂ ਬਿਹਾਰ ਦੇ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments